12 C
Toronto
Friday, January 9, 2026
spot_img
Homeਪੰਜਾਬਸਿੱਧੂ ਮੂਸੇਵਾਲਾ ਮਾਮਲੇ 'ਚ ਪੰਜੇ ਪੁਲਿਸ ਮੁਲਾਜ਼ਮਾਂ ਦੀ ਜਮਾਨਤ ਰੱਦ

ਸਿੱਧੂ ਮੂਸੇਵਾਲਾ ਮਾਮਲੇ ‘ਚ ਪੰਜੇ ਪੁਲਿਸ ਮੁਲਾਜ਼ਮਾਂ ਦੀ ਜਮਾਨਤ ਰੱਦ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲੇ ‘ਚ ਨਾਮਜ਼ਦ ਪੰਜ ਪੁਲਿਸ ਮੁਲਾਜ਼ਮਾਂ ਤੇ ਡੀਐਸਪੀ ਦੇ ਬੇਟੇ ਦੀ ਅੰਤ੍ਰਿਮ ਜਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਪਰ ਅਦਾਲਤ ਨੇ ਇਸਨੂੰ ਰੱਦ ਕਰ ਦਿੱਤਾ ਹੈ। ਵਿਰੋਧੀ ਧਿਰ ਵਲੋਂ ਹਾਈਕੋਰਟ ਦੇ ਵਕੀਲ ਰਵੀ ਜੋਸ਼ੀ ਤੇ ਬਰਨਾਲਾ ਦੇ ਵਕੀਲ ਹਰਿੰਦਰਪਾਲ ਸਿੰਘ ਰਾਣੂੰ ਪੇਸ਼ ਹੋਏ। ਹੁਣ ਵੇਖਣਾ ਇਹ ਹੋਵੇਗਾ ਕਿ ਪੁਲਿਸ ਹੁਣ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੀ ਹੈ ਜਾਂ ਨਹੀਂ।ਇਥੇ ਜ਼ਿਕਰਯੋਗ ਹੈ ਕਿ ਲੰਘੀ 4 ਮਈ ਨੂੰ ਬਰਨਾਲਾ ਜ਼ਿਲੇ ਦੇ ਫਾਇਰਿੰਗ ਰੇਂਜ ‘ਤੇ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਏ ਕੇ 47 ਵਿਚੋਂ ਫਾਇਰਿੰਗ ਕਰਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਸੀ।

RELATED ARTICLES
POPULAR POSTS