20.5 C
Toronto
Monday, August 17, 2026
spot_img
Homeਪੰਜਾਬਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ 'ਚ ਬਦਲਾਅ

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ‘ਚ ਬਦਲਾਅ

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ‘ਚ ਬਦਲਾਅਐਕਸਪ੍ਰੈਸਵੇ ਨਾਲ ਜੁੜਨਗੇ 5 ਸਿੱਖ ਧਾਰਮਿਕ ਅਸਥਾਨ

ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ਨੂੰ ਦਿੱਲੀ ਨਾਲ ਸਿੱਧੇ ਤੌਰ ‘ਤੇ ਜੋੜਣ ਲਈ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਅਲਾਈਨਮੈਂਟ ‘ਚ ਬਦਲਾਅ ਨੂੰ ਮਨਜ਼ੂਰੀ ਮਿਲ ਗਈ ਹੈ। ਇਹ ਜਾਣਕਾਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸਾਂਝਾ ਕੀਤੀ ਹੈ। ਦੱਸ ਦਈਏ ਕਿ ਦਿੱਲੀ-ਕਟੜਾ ਐਕਸਪ੍ਰੈਸਵੇ ਵਿੱਚੋਂ ਅੰਮ੍ਰਿਤਸਰ ਨੂੰ ਲਾਂਭੇ ਰੱਖਣ ਕਰਕੇ ਕਾਫੀ ਸਿਆਸੀ ਰੌਲਾ ਪਿਆ ਹੋਇਆ ਸੀ। ਕਾਂਗਰਸ ਤੇ ਅਕਾਲੀ ਲੀਡਰਾਂ ਨੇ ਇਸ ਬਾਰੇ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਸੀ। ਹੁਣ ਕੇਂਦਰੀ ਰੋਡ ਟਰਾਂਸਪੋਰਟ ਤੇ ਹਾਈਵੇ ਮੰਤਰੀ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ‘ਚ ਬਦਲਾਅ ਕਰਨ ਦੀ ਬੇਨਤੀ ਮਨਜ਼ੂਰ ਕਰ ਲਈ ਹੈ। ਇਸ ਨਾਲ 5 ਨਵੇਂ ਸਿੱਖ ਧਾਰਮਿਕ ਅਸਥਾਨਾਂ ਨੂੰ ਜੋੜਨ ਵਾਲਾ ਨਵਾਂ ਸਿੱਖ ਸਰਕਟ ਬਣੇਗਾ।

RELATED ARTICLES
POPULAR POSTS