ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 19 ਹਜ਼ਾਰ ਨੂੰ ਢੁੱਕੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ‘ਚ ਲੰਘੇ ਪਿਛਲੇ 24 ਘੰਟਿਆਂ ਵਿੱਚ ਕਰੋਨਾ ਤੋਂ ਪੀੜਤ 8 ਹਜ਼ਾਰ 900 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਭਾਰਤ ਦੇ 35 ਰਾਜਾਂ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 9 ਹਜ਼ਾਰ ਤੱਕ ਪਹੁੰਚ ਗਈ ਹੈ। ਭਾਰਤ ਦੇ ਚਾਰ ਰਾਜ ਅਜਿਹੇ ਹਨ ਜਿੱਥੇ ਕਰੋਨਾ ਦੇ ਕੇਸ 1 ਲੱਖ 36 ਹਜ਼ਾਰ ਹਨ। ਇਹ ਗਿਣਤੀ ਦੇਸ਼ ਦੇ ਕੁਲ ਮਾਮਲਿਆਂ ਦਾ 66 ਪ੍ਰਤੀਸ਼ਤ ਹੈ। ਇਹ ਚਾਰ ਰਾਜ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ ਤੇ ਗੁਜਰਾਤ ਹਨ। ਇਸੇ ਤਰ੍ਹਾਂ ਭਾਰਤ ਵਿੱਚ ਕੋਰੋਨਾ ਨਾਲ ਮਰਨ ਵਾਲੇ 77 ਪ੍ਰਤੀਸ਼ਤ ਲੋਕ ਵੀ ਇਨ੍ਹਾਂ ਚਾਰ ਰਾਜਾਂ ਦੇ ਹੀ ਹਨ। ਕਰੋਨਾ ਨਾਲ 25 ਰਾਜਾਂ ਵਿੱਚ ਹੁਣ ਤਕ 5 ਹਜ਼ਾਰ 8 ਸੌ ਤੋਂ ਵੱਧ ਵਿਅਕਤੀਆਂ ਮੌਤ ਹੋ ਚੁੱਕੀ ਹੈ।ਦੂਜੇ ਪਾਸੇ ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 64 ਲੱਖ 74 ਹਜ਼ਾਰ ਨੂੰ ਪਾਰ ਕਰ ਗਿਆ ਹੈ ਜਦਕਿ ਕਰੋਨਾ ਕਾਰਨ ਮਰਨ ਵਾਲੇ ਵਿਅਕਤੀਆਂ ਦਾ ਅੰਕੜਾ ਵੀ 3 ਲੱਖ 82 ਹਜ਼ਾਰ ਤੋਂ ਪਾਰ ਚਲਾ ਗਿਆ ਹੈ। ਉਧਰ ਇਟਲੀ ਨੇ ਯੂਰਪੀ ਦੇਸ਼ਾਂ ਦੇ ਨਾਗਰਿਕਾਂ ਦੀ ਯਾਤਰਾ ਤੋਂ ਪਾਬੰਦੀ ਹਟਾ ਦਿੱਤੀ ਹੈ। ਟੂਰਿਜ਼ਮ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਇਹ ਕਦਮ ਚੁੱਕਿਆ ਹੈ।