ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਬੈਠਕ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਮੀਟਿੰਗ ‘ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ ਤੋਂ ਕਿਸਾਨ ਆਜ਼ਾਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਆਜ਼ਾਦੀ ਮਿਲੀ ਹੈ। ਜਾਵੜੇਕਰ ਮੁਤਾਬਕ ਅਸੀਂ ‘ਵਨ ਨੇਸ਼ਨ ਵਨ ਮਾਰਕੀਟ’ ਦੀ ਦਿਸ਼ਾ ‘ਚ ਅੱਗੇ ਵੱਧ ਰਹੇ ਹਾਂ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਜ਼ਰੂਰੀ ਵਸਤਾਂ ਐਕਟ ਵਿੱਚ ਕਿਸਾਨ ਹਿਤੈਸ਼ੀ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਰੂਰੀ ਵਸਤੂਆਂ ਦੇ ਕਾਨੂੰਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਅਨਾਜ, ਤੇਲ, ਤੇਲ ਬੀਜ, ਦਾਲ, ਪਿਆਜ਼, ਆਲੂ, ਆਦਿ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਹੁਣ ਕਿਸਾਨ ਆਪਣੀ ਇੱਛਾ ਅਨੁਸਾਰ ਨਿਰਯਾਤ ਅਤੇ ਆਪਣੀ ਫਸਲ ਨੂੰ ਸਟੋਰ ਕਰ ਸਕਣਗੇ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …