Breaking News
Home / ਪੰਜਾਬ / ਟੀਟੂ ਬਾਣੀਆਂ ਨੇ ਕਰਵਾਇਆ ਮੁੰਡਨ

ਟੀਟੂ ਬਾਣੀਆਂ ਨੇ ਕਰਵਾਇਆ ਮੁੰਡਨ

ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖਿਲਾਫ਼ ਪੰਜਾਬ ਸਰਕਾਰ ਦਾ ਕੀਤਾ ਸਿਆਪਾ

ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਮੁੱਲਾਂਪੁਰ ਤੋਂ ਵਿਧਾਇਕ ਤੇ ਐਮਪੀ ਚੋਣ ਲੜ ਚੁੱਕੇ ਆਜ਼ਾਦ ਉਮੀਦਵਾਰ ਤੇ ਹਾਸਰਸ ਕਲਾਕਾਰ ਟੀਟੂ ਬਾਣੀਆ ਇੱਕ ਵਾਰ ਫੇਰ ਸੁਰਖੀਆਂ ‘ਚ ਆ ਗਿਆ ਹੈ। ਉਹ ਲੁਧਿਆਣਾ ਡੀਸੀ ਦਫ਼ਤਰ ਅੱਗੇ ਧਰਨਾ ਲਾ ਕੇ ਬੈਠ ਗਿਆ ਹੈ ਅਤੇ ਉਨ੍ਹਾਂ ਆਪਣਾ ਮੁੰਡਨ ਵੀ ਕਰਵਾ ਲਿਆ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖਿਲਾਫ਼ ਮੋਰਚਾ ਖੋਲ੍ਹਿਆ ਹੈ। ਟੀਟੂ ਬਾਣੀਆ ਨੇ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰੀਆਂ ਨਾਲ ਹੱਥ ਮਿਲਾ ਲਿਆ ਹੈ ਤੇ ਸਰਕਾਰ ਦੀ ਜ਼ਮੀਰ ਮਰ ਗਈ ਹੈ। ਟੀਟੂ ਬਾਣੀਆਂ ਨੇ ਨਿੱਜੀ ਸਕੂਲਾਂ ਖਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ ਨਿੱਜੀ ਸਕੂਲ ਫੀਸਾਂ ਦੇ ਮਾਮਲੇ ‘ਚ ਆਪਣੀ ਮਨਮਾਨੀਆਂ ਕਰ ਰਹੇ ਹਨ ਪ੍ਰੰਤੂ ਕੋਈ ਰਾਜਨੀਤਿਕ ਧਿਰ ਇਨ੍ਹਾਂ ਖਿਲਾਫ਼ ਅਵਾਜ਼ ਨਹੀਂ ਉਠਾ ਰਹੀ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।