Breaking News
Home / ਪੰਜਾਬ / ਮਹਿੰਗੀ ਸਿੱਖਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਮੋਰਚਾ

ਮਹਿੰਗੀ ਸਿੱਖਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਮੋਰਚਾ

ਮਹਿੰਗੀ ਸਿੱਖਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਮੋਰਚਾ
ਅੰਮ੍ਰਿਤਸਰ/ਬਿਊਰੋ ਨਿਊਜ਼
ਮੈਡੀਕਲ ਸਿੱਖਿਆ ਦੀਆਂ ਫੀਸਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ। ਇਸ ਤਹਿਤ ਅੱਜ ਪਾਰਟੀ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰ, ਵਿਧਾਇਕ ਅਮਨ ਅਰੋੜਾ ਅਤੇ ਮੀਤ ਹੇਅਰ ਦੀ ਅਗਵਾਈ ‘ਚ ਜੀਟੀ ਰੋਡ ‘ਤੇ ਭਗਵਾਨ ਵਾਲਮੀਕਿ ਚੌਕ ਵਿੱਚ ਇਕੱਠੇ ਹੋਏ।ਇੱਥੋਂ ਪੈਦਲ ਮਾਰਚ ਕਰਦਿਆਂ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਵਰਕਰ ਓ ਪੀ ਸੋਨੀ ਦੀ ਕੋਠੀ ਵੱਲ ਵਧੇ ਤਾਂ ਇਨ੍ਹਾਂ ਨੂੰ ਰਾਣੀ ਕਾ ਬਾਗ ਵਿਖੇ ਓ ਪੀ ਸੋਨੀ ਦੀ ਕੋਠੀ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਟਿੰਗ ਲਾ ਕੇ ਰੋਕ ਲਿਆ। ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਨੇ ਉੱਥੇ ਹੀ ਜ਼ਮੀਨ ‘ਤੇ ਬੈਠ ਗਏ ਅਤੇ ਓਪੀ ਸੋਨੀ ਖਿਲਾਫ ਨਾਅਰੇਬਾਜ਼ੀ ਕੀਤੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …