ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ‘ਚ ਹੋਈ ਜੌਰਜ ਫਲਾਇਡ ਦੀ ਮੌਤ ਤੋਂ ਬਾਅਦ ਸ਼ੁਰੂ ਹੋਏ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਦੌਰਾਨ ਵਾਸ਼ਿੰਗਟਨ ਡੀਸੀ ‘ਚ ਭਾਰਤੀ ਦੂਤਾਵਾਸ ਦੇ ਬਾਹਰ ਲੱਗੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ ਹੈ।ਉਥੇ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜੌਰਜ ਫਲਾਇਡ ਦੀ ਮੌਤ ਤੋਂ ਬਾਅਦ ਗੁੱਸੇ ‘ਚ ਆਏ ਪ੍ਰਦਰਸ਼ਨਕਾਰੀਆਂ ਨੇ ਮਹਾਂਤਮਾ ਗਾਂਧੀ ਦੇ ਬੁੱਤ ‘ਤੇ ਸਪਰੇ ਪੇਂਟ ਕਰ ਦਿੱਤਾ। ਯੁਨਾਇਟਡ ਸਟੇਟ ਪਾਰਕ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।
Check Also
ਰੂਸ ਨੇ ਯੂਕਰੇਨ ’ਤੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ
32 ਵਿਅਕਤੀਆਂ ਦੀ ਮੌਤ, 84 ਹੋਏ ਗੰਭੀਰ ਜ਼ਖ਼ਮੀ ਕੀਵ/ਬਿਊਰੋ ਨਿਊਜ਼ : ਰੂਸ ਨੇ ਯੂਕਰੇਨ ਦੇ …