Breaking News
Home / ਭਾਰਤ / ਰੱਖਿਆ ਮੰਤਰਾਲੇ ‘ਤੇ ਕਰੋਨਾ ਵਾਇਰਸ ਦਾ ਹਮਲਾ

ਰੱਖਿਆ ਮੰਤਰਾਲੇ ‘ਤੇ ਕਰੋਨਾ ਵਾਇਰਸ ਦਾ ਹਮਲਾ

ਅਫਸਰਾਂ ਨੇ ਦਫਤਰ ਜਾਣ ਤੋਂ ਟਾਲਾ ਵੱਟਿਆ

ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ ਰੱਖਿਆ ਸੱਕਤਰ ਅਜੈ ਕੁਮਾਰ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਇਹ ਖ਼ਬਰ ਮਿਲਣ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ, ਕਈ ਫੌਜੀ ਤੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਦੇ ਦਫਤਰ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਅਜੈ ਕੁਮਾਰ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਾਂਚ ਤੇ ਰਾਇਸੀਨਾ ਹਿਲਜ਼ ਦੇ ਸਾਊਥ ਬਲਾਕ ਵਿੱਚ ਸੈਨੀਟਾਈਜੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ 30 ਅਜਿਹੇ ਲੋਕਾਂ ਦੀ ਸੂਚੀ ਬਣਾਈ ਗਈ ਹੈ, ਜੋ ਪਿਛਲੇ ਦਿਨਾਂ ਦੌਰਾਨ ਰੱਖਿਆ ਸੈਕਟਰੀ ਦੇ ਸੰਪਰਕ ਵਿੱਚ ਆਏ ਹਨ। ਇਨ੍ਹਾਂ ਸਾਰੇ ਲੋਕਾਂ ਨੂੰ ਸੈਲਫ ਕੁਆਰੰਟੀਨ ਜਾਣ ਦੀ ਹਦਾਇਤ ਕੀਤੀ ਗਈ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …