ਇਕ ਜਵਾਨ ਨੇ ਵੀ ਪਾਈ ਸ਼ਹੀਦੀ
ਜੰਮੂ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਭਾਰਤੀ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ।
ਜ਼ਿਕਰਯੋਗ ਹੈ ਕਿ ਘੁਸਪੈਠੀਆਂ ਨੂੰ ਫੜਨ ਲਈ ਫੌਜ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੋਈ ਸੀ। ਰਾਤ ਕਰੀਬ ਪੌਣੇ ਇਕ ਵਜੇ ਜੁਮਗੁੰਡ ਇਲਾਕੇ ਵਿਚ ਅੱਤਵਾਦੀਆਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਫੌਜ ਦੀ ਗੋਰਖਾ ਰੈਜ਼ੀਮੈਂਟ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਦੀ ਇਕ ਟੁਕੜੀ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਜਵਾਨਾਂ ਨੇ ਉਥੇ ਲਗਭਗ 10 ਅੱਤਵਾਦੀਆਂ ਨੂੰ ਭਾਰਤੀ ਸਰਹੱਦ ‘ਤੇ ਆਉਂਦੇ ਦੇਖਿਆ। ਜਵਾਨਾਂ ਨੇ ਉਸੇ ਸਮੇਂ ਉਨ੍ਹਾਂ ਨੂੰ ਲਲਕਾਰਿਆ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਇਹ ਮੁਕਾਬਲਾ ਕਰੀਬ 4 ਘੰਟਿਆਂ ਤੱਕ ਚੱਲਦਾ ਰਿਹਾ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …