18.5 C
Toronto
Friday, September 18, 2026
spot_img
Homeਪੰਜਾਬਸਰਕਾਰ ਨੇ ਵਧਾਏ ਸ੍ਰੀ ਦਰਬਾਰ ਸਾਹਿਬ ਦੀ ਬਿਜਲੀ ਦੇ ਰੇਟ

ਸਰਕਾਰ ਨੇ ਵਧਾਏ ਸ੍ਰੀ ਦਰਬਾਰ ਸਾਹਿਬ ਦੀ ਬਿਜਲੀ ਦੇ ਰੇਟ

ਸਰਕਾਰ ਨੇ ਵਧਾਏ ਸ੍ਰੀ ਦਰਬਾਰ ਸਾਹਿਬ ਦੀ ਬਿਜਲੀ ਦੇ ਰੇਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਵਿਰੋਧ

ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲਣ ਵਾਲੀ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਪੰਜ ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਵਿਰੋਧ ਕੀਤਾ ਹੈ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਹਰ ਮਹੀਨੇ 10 ਲੱਖ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜੋ ਪਿਛਲੇ ਸਾਲ ਮਈ ਮਹੀਨੇ 5.94 ਰੁਪੈ ਪ੍ਰਤੀ ਯੂਨਿਟ ਮਿਲਦੀ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਸਾਲ ਪਹਿਲਾਂ ਹੀ 12 ਪੈਸੇ ਪ੍ਰਤੀ ਯੂਨਿਟ ਵਧਾਏ ਸਨ ਜਿਸ ਕਾਰਨ ਬਿਜਲੀ ਖਰਚਾ ਵਧ ਕੇ 6.06 ਰੁਪਏ ਪ੍ਰਤੀ ਯੂਨਿਟ ਹੋ ਗਿਆ ਸੀ, ਜਿਸ ਨੂੰ ਸਰਕਾਰ ਨੇ ਹੁਣ ਹੋਰ ਵੀ ਵਧਾ ਦਿੱਤਾ ਹੈ।

RELATED ARTICLES
POPULAR POSTS