ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਵਿਰੋਧ
ਅੰਮ੍ਰਿਤਸਰ : ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲਣ ਵਾਲੀ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਪੰਜ ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਵਿਰੋਧ ਕੀਤਾ ਹੈ ਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਹਰ ਮਹੀਨੇ 10 ਲੱਖ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜੋ ਪਿਛਲੇ ਸਾਲ ਮਈ ਮਹੀਨੇ 5.94 ਰੁਪੈ ਪ੍ਰਤੀ ਯੂਨਿਟ ਮਿਲਦੀ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਸਾਲ ਪਹਿਲਾਂ ਹੀ 12 ਪੈਸੇ ਪ੍ਰਤੀ ਯੂਨਿਟ ਵਧਾਏ ਸਨ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …