Breaking News
Home / ਭਾਰਤ / ਕਸ਼ਮੀਰ ਹਿੰਸਾ ਸਬੰਧੀ ਨਰਿੰਦਰ ਮੋਦੀ ਨੇ ਕੀਤੀ ਮੀਟਿੰਗ

ਕਸ਼ਮੀਰ ਹਿੰਸਾ ਸਬੰਧੀ ਨਰਿੰਦਰ ਮੋਦੀ ਨੇ ਕੀਤੀ ਮੀਟਿੰਗ

7ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੰਮੂ ਕਸ਼ਮੀਰ ਦੀ ਹਾਲਤ ਸਬੰਧੀ ਇਕ ਉਚ ਪੱਧਰੀ ਮੀਟਿੰਗ ਕੀਤੀ ਹੈ। ਇਹ ਮੀਟਿੰਗ ਕਰੀਬ ਦੋ ਘੰਟੇ ਤੱਕ ਚਲੀ। ਇਸ ਵੱਡੇ ਪੱਧਰ ਦੀ ਮੀਟਿੰਗ ਵਿਚ ਖੁਫੀਆ ਵਿਭਾਗ ਅਤੇ ਐਨਐਸਏ ਮੁਖੀ ਵੀ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਕਸ਼ਮੀਰ ਨੂੰ ਕੇਂਦਰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਦੇਣ ਦੀ ਗੱਲ ਕਹੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਵਿਚ ਸ਼ਾਂਤੀ ਬਣਾਈ ਰੱਖਣ ਲਈ ਲੋਕਾਂ ਨੂੰ ਅਪੀਲ ਵੀ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਸ਼ਮੀਰ ਵਿਚ ਹਿੰਸਾ ਦਾ ਦੌਰ ਚੱਲ ਰਿਹਾ ਹੈ ਅਤੇ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ। ਮੀਟਿੰਗ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਰੱਖਿਆ ਮੰਤਰੀ ਮਨੋਹਰ ਪਰੀਕਰ, ਅਜੀਤ ਡੋਵਾਲ ਅਤੇ ਐਸ ਜੈਸ਼ੰਕਰ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਦੇ ਚੱਲਦਿਆਂ ਰਾਜਨਾਥ ਸਿੰਘ ਨੇ ਆਪਣਾ ਅਮਰੀਕਾ ਦੌਰਾ ਰੱਦ ਕਰ ਦਿੱਤਾ ਹੈ।

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …