ਅੰਮ੍ਰਿਤਸਰ/ਬਿਊਰੋ ਨਿਊਜ਼
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਦਰ ‘ਤੇ ਮੱਥਾ ਟੇਕ ਕੇ ਕਰੀਬ ਇਕ ਘੰਟਾ ਬਾਣੀ ਦਾ ਆਨੰਦ ਮਾਣਿਆ ਤੇ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉਪਰੰਤ ਲੰਗਰ ਛਕਿਆ। ਉਨ੍ਹਾਂ ਘੰਟਾ ਘਰ ਡਿਉੜੀ ਦੇ ਬਾਹਰ ਥਰਮਲ ਸਕੈਨਿੰਗ ਦੀ ਡਿਊਟੀ ਕਰ ਰਹੇ ਸਿਹਤ ਸਟਾਫ਼ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਥਾਨਕ ਪੱਧਰ ‘ਤੇ ਕੋਰੋਨਾ ਦੇ ਮਰੀਜ਼ ਨਹੀਂ ਹਨ, ਬਲਕਿ ਜਿਹੜੇ ਵੀ ਕੇਸ ਸਾਹਮਣੇ ਆਏ ਹਨ, ਉਹ ਵਿਦੇਸ਼ਾਂ ਅਤੇ ਦੂਜੇ ਸੂਬਿਆਂ ਤੋਂ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਆਏ ਲੋਕਾਂ ਦੀ ਟਰੈਵਲ ਹਿਸਟਰੀ ਵਾਲੇ ਹਨ, ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਫ਼ਿਲਹਾਲ ਕੋਈ ਦਵਾ ਨਹੀਂ ਤੇ ਇਸ ਦਾ ਇੱਕੋ ਇਕ ਹੱਲ ਹੈ ਕਿ ਅਸੀਂ ਆਪਣੇ ਘਰਾਂ ਤੋਂ ਬਾਹਰ ਨਾ ਨਿਕਲੀਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਸੰਕਟ ਦੌਰਾਨ ਪੂਰੀ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ ਤੇ ਉਹ ਆਪਣੇ ਵਿਭਾਗ ਦੇ ਇਨ੍ਹਾਂ ਯੋਧਿਆਂ ਦਾ ਧੰਨਵਾਦ ਕਰਨ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵੀ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …