ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਓ ਪੀ ਸੋਨੀ ਦੀ ਕੋਠੀ ਵੱਲ ਕੀਤਾ ਮਾਰਚ
ਅੰਮ੍ਰਿਤਸਰ : ਮੈਡੀਕਲ ਸਿੱਖਿਆ ਦੀਆਂ ਫੀਸਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ। ਇਸ ਤਹਿਤ ਅੱਜ ਪਾਰਟੀ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰ, ਵਿਧਾਇਕ ਅਮਨ ਅਰੋੜਾ ਅਤੇ ਮੀਤ ਹੇਅਰ ਦੀ ਅਗਵਾਈ ‘ਚ ਜੀਟੀ ਰੋਡ ‘ਤੇ ਭਗਵਾਨ ਵਾਲਮੀਕਿ ਚੌਕ ਵਿੱਚ ਇਕੱਠੇ ਹੋਏ।
ਇੱਥੋਂ ਪੈਦਲ ਮਾਰਚ ਕਰਦਿਆਂ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਵਰਕਰ ਓ ਪੀ ਸੋਨੀ ਦੀ ਕੋਠੀ ਵੱਲ ਵਧੇ ਤਾਂ ਇਨ੍ਹਾਂ ਨੂੰ ਰਾਣੀ ਕਾ ਬਾਗ ਵਿਖੇ ਓ ਪੀ ਸੋਨੀ ਦੀ ਕੋਠੀ ਤੋਂ ਪਹਿਲਾਂ ਹੀ ਪੁਲਿਸ ਨੇ ਬੈਰੀਕੇਟਿੰਗ ਲਾ ਕੇ ਰੋਕ ਲਿਆ। ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਨੇ ਉੱਥੇ ਹੀ ਜ਼ਮੀਨ ‘ਤੇ ਬੈਠ ਗਏ ਅਤੇ ਓਪੀ ਸੋਨੀ ਖਿਲਾਫ ਨਾਅਰੇਬਾਜ਼ੀ ਕੀਤੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …