Breaking News
Home / ਪੰਜਾਬ / ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ/ਬਿਊਰੋ ਨਿਊਜ਼
ਸਾਕਾ ਨੀਲਾ ਤਾਰਾ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ‘ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਕੀਤੇ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ,ਮੈਨੇਜਰ ਮੁਖ਼ਤਿਆਰ ਸਿੰਘ ਚੀਮਾ, ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਰਜਿੰਦਰ ਸਿੰਘ ਰੂਬੀ ਮੌਜੂਦ ਸਨ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਫ ਕਿਹਾ ਹੈ ਕਿ ਕਰੋਨਾ ਮਹਾਂਮਾਰੀ ਕਾਰਨ ਇਸ ਵਾਰ ਕੋਈ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ, ਪਰ ਫਿਰ ਵੀ ਸੰਭਾਵਨਾ ਹੈ ਕਿ ਸ਼ਰਧਾਲੂ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਘੱਲੂਘਾਰਾ ਦਿਵਸ ਦੀ ਯਾਦ ‘ਚ ਸੰਗਤਾਂ ਨੂੰ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਪੋ ਆਪਣੇ ਘਰਾਂ ‘ਚ ਰਹਿ ਕੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …