Breaking News
Home / ਪੰਜਾਬ / ਪੰਜਾਬ ‘ਚ 56 ਨਵੇਂ ਕਰੋਨਾ ਕੇਸਾਂ ਨੇ ਵਧਾਈ ਚਿੰਤਾ

ਪੰਜਾਬ ‘ਚ 56 ਨਵੇਂ ਕਰੋਨਾ ਕੇਸਾਂ ਨੇ ਵਧਾਈ ਚਿੰਤਾ

ਪੰਜਾਬ ‘ਚ ਕੁੱਲ ਕਰੋਨਾ ਪੀੜਤਾਂ ਦੀ ਗਿਣਤੀ 2500 ਤੋਂ ਪਾਰ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਲੜੀ ਟੁੱਟ ਨਹੀਂ ਰਹੀ ਤੇ ਲੰਘੇ 24 ਘੰਟਿਆਂ ਦੌਰਾਨ 56 ਨਵੇਂ ਕੇਸ ਸਾਹਮਣੇ ਆਏ ਹਨ ਜਿਸ ਕਾਰਨ ਪੰਜਾਬ ਵਾਸੀਆਂ ਦੀ ਚਿੰਤਾ ਵਧ ਗਈ ਹੈ। ਇਨ੍ਹਾਂ ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ ਨਾਲ ਪੰਜਾਬ ਸੂਬੇ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2510 ਹੋ ਗਈ ਹੈ ਜਿਨ੍ਹਾਂ ਵਿਚੋਂ 2043 ਵਿਅਕਤੀ ਕਰੋਨਾ ਨਾਮੀ ਮਹਾਂਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਵੀ ਹੋ ਚੁੱਕੇ ਹਨ। ਲੰਘੇ 24 ਘੰਟਿਆਂ ਦੌਰਾਨ ਸਭ ਤੋਂ ਜ਼ਿਆਦਾ ਕੇਸ ਲੁਧਿਆਣਾ ਜ਼ਿਲ੍ਹੇ ‘ਚ 23 ਕੇਸ ਸਾਹਮਣੇ ਆਏ ਇਸ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹੇ ਵਿੱਚ 20, ਜਲੰਧਰ ‘ਚ 8, ਕਪੂਰਥਲਾ ‘ਚ 2, ਮੋਗਾ, ਬਠਿੰਡਾ, ਫਾਜ਼ਿਲਕਾ ਜ਼ਿਲ੍ਹੇ 1-1 ਵਿਅਕਤੀ ਕਰੋਨਾ ਤੋਂ ਪੀੜਤ ਪਾਇਆ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਅਤੇ ਤਰਨ ਤਾਰਨ ਜ਼ਿਲ੍ਹੇ ਅੰਦਰ ਕਰੋਨਾ ਵਾਇਰਸ ਕਾਰਨ ਇਕ-ਇਕ ਵਿਅਕਤੀ ਦੀ ਮੌਤ ਵੀ ਹੋ ਚੁੱਕੀ ਹੈ।

Check Also

ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਹੋਈ ਸਮਾਪਤੀ

ਰਾਜਪਾਲ ਕਟਾਰੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …