Breaking News
Home / ਭਾਰਤ / ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਸੂਬਿਆਂ ਨੂੰ ਦਿੱਤਾ 15 ਦਿਨ ਦਾ ਸਮਾਂ

ਸੁਪਰੀਮ ਕੋਰਟ ਨੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਸੂਬਿਆਂ ਨੂੰ ਦਿੱਤਾ 15 ਦਿਨ ਦਾ ਸਮਾਂ

ਨਵੀਂ ਦਿੱਲੀ/ਬਿਊਰੋ ਨਿਊਜ਼
ਪਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਿਹਾ ਕਿ ਅਸੀਂ ਤੁਹਾਨੂੰ 15 ਦਿਨ ਦਾ ਸਮਾਂ ਦਿੰਦੇ ਹਾਂ ਤਾਂ ਕਿ ਦੇਸ਼ ਭਰ ‘ਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਸਕੇ। ਅਦਾਲਤ ਨੇ ਰਾਜਾਂ ਨੂੰ ਕਿਹਾ ਕਿ ਜੋ ਮਜਦੂਰ ਵਾਪਸ ਆ ਰਹੇ ਹਨ ਉਨ੍ਹਾਂ ਦੇ ਜ਼ਰੂਰੀ ਤੌਰ ‘ਤੇ ਰੋਜ਼ਗਾਰ ਦਾ ਇੰਤਜ਼ਾਮ ਕੀਤਾ ਜਾਵੇ। ਪਰਵਾਸੀ ਮਜ਼ਦੂਰਾਂ ਦੇ ਮਾਮਲੇ ਨਾਲ ਜੁੜੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਸਬੰਧੀ ਕੁੱਝ ਦਿਸ਼ਾ ਨਿਰਦੇਸ਼ 9 ਜੂਨ ਨੂੰ ਜਾਰੀ ਕੀਤੇ ਜਾਣਗੇ। ਸੁਣਵਾਈ ਦੇ ਦੌਰਾਨ ਕੇਂਦਰ ਨੇ ਕੋਰਟ ਨੂੰ ਦੱਸਿਆ ਕਿ ਪਰਵਾਸੀ ਮਜਦੂਰਾਂ ਨੂੰ ਘਰ ਪਹੁੰਚਾਉਦ ਦੇ ਲਈ 3 ਜੂਨ ਤੱਕ 4200 ਸਪੈਸ਼ਲ ਰੇਲ ਗੱਡੀਆਂ ਭੇਜੀਆਂ ਗਈਆਂ। ਲਗਭਗ 1 ਕਰੋੜ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਘਰਾਂ ਤੱਕ ਪਹੁੰਚਾਇਆ ਜਾ ਚੁੱਕਿਆ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …