15 C
Toronto
Monday, September 7, 2026
spot_img
Homeਪੰਜਾਬਸਿੱਧੂ ਮੂਸੇਵਾਲਾ ਮਾਮਲੇ 'ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਸਿੱਧੂ ਮੂਸੇਵਾਲਾ ਮਾਮਲੇ ‘ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਸਿੱਧੂ ਮੂਸੇਵਾਲਾ ਮਾਮਲੇ ‘ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਰਾਹਤਚੰਡੀਗੜ੍ਹ/ਬਿਊਰੋ ਨਿਊਜ਼
ਸਿੱਧੂ ਮੂਸੇਵਾਲਾ ਮਾਮਲੇ ‘ਚ ਸਹਿ-ਦੋਸ਼ੀ ਜੰਗਸ਼ੇਰ ਸਿੰਘ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਇਸ ਮਾਮਲੇ ਵਿਚ ਇੱਕ ਹੋਰ ਵਿਅਕਤੀ ਨੇ ਵੀ ਹਾਈਕੋਰਟ ਪਾਸੋਂ ਦਖ਼ਲ ਦੀ ਮੰਗ ਕੀਤੀ ਹੈ, ਜਿਸ ਨੇ ਜੰਗਸ਼ੇਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ, ਪਰ ਹਾਈਕੋਰਟ ਨੇ ਉਸ ਨੂੰ ਅਰਜ਼ੀ ਦੇਣ ਲਈ ਕਿਹਾ ਹੈ। ਹਾਈਕੋਰਟ ਨੇ ਸੂਬਾ ਸਰਕਾਰ ਤੇ ਪੁਲਿਸ ਨੂੰ ਨੋਟਿਸ ਭੇਜਦੇ ਹੋਏ ਮਾਮਲੇ ਨੂੰ ਕੁੱਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜੰਗਸ਼ੇਰ ਸਿੰਘ ਨੇ ਧਨੌਲਾ ਫਾਇਰਿੰਗ ਮਾਮਲੇ ‘ਚ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਸੀ।

RELATED ARTICLES
POPULAR POSTS