ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਵੱਖੋ-ਵੱਖਰੇ ਵਿਭਾਗਾਂ ਵਿੱਚ ਕੰਮ ਕਰ ਰਹੇ ਨਿਕੰਮੇ, ਲਾਪਰਵਾਹ ਅਤੇ ਭ੍ਰਿਸ਼ਟ ਕਰਮਚਾਰੀਆਂ ਦੀ ਸ਼ਨਾਖ਼ਤ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਜਿਹੇ ਕਰਮਚਾਰੀਆਂ ਦੀ ਸੂਚੀ ਤਿਆਰ ਕੀਤੀ ਜਾਵੇ। ਪੰਜਾਬ ਸਰਕਾਰ ਦੇ ਜਲ ਵਸੀਲਿਆਂ ਬਾਰੇ ਵਿਭਾਗ ਦੀ ਚਿੱਠੀ ਮੁਤਾਬਕ ਅਜਿਹੇ ਮੁਲਾਜ਼ਮ ਜਿਨ੍ਹਾਂ ਦਾ ਕਾਰਜਕਾਲ 15, 20, 25 ਅਤੇ 30 ਸਾਲ ਮੁਕੰਮਲ ਹੋ ਚੁੱਕੇ ਹਨ; ਜਿਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਹੇਠਲੇ ਪੱਧਰ ਦੀ ਰਹੀ ਹੈ ਅਜਿਹੇ ਕਰਮਚਾਰੀਆਂ, ਜਿਨ੍ਹਾਂ ਉੱਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਹਨ, ਉਨ੍ਹਾਂ ਨੂੰ ਉਨ੍ਹਾਂ ਦੀਆਂ ਸਰਕਾਰੀ ਸੇਵਾਵਾਂ ਤੋਂ ਜਬਰੀ ਸੇਵਾ-ਮੁਕਤ ਕਰ ਦਿੱਤਾ ਜਾਵੇ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …