ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ 2022 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਅਜੇ ਜਵਾਨ ਹਾਂ ਅਤੇ ਪਾਰਟੀ ਲਈ ਕੰਮ ਕਰ ਸਕਦਾ ਹਾਂ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ 2017 ‘ਚ ਹੋਈਆਂ ਵਿਧਾਨ ਸਭਾਂ ਚੋਣਾਂ ਨੂੰ ਕੈਪਟਨ ਨੇ ਆਪਣੀ ਆਖਰੀ ਚੋਣ ਦੱਸਿਆ ਸੀ ਪਰ ਹੁਣ ਪਾਰਟੀ ਤੇ ਸਹਿਯੋਗੀ ਸਾਥੀਆਂ ਦੇ ਭਰਵੇਂ ਸਹਿਯੋਗ ਤੋਂ ਬਾਅਦ ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਆਪਣੇ ਫ਼ੈਸਲੇ ਦਾ ਐਲਾਨ ਕੀਤਾ ਹੈ।
Check Also
ਦਿਲਜੀਤ ਦੋਸਾਂਝ ਨੇ ਫਿਲਮ ‘ਪੰਜਾਬ 95’ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ
ਫਿਲਮ ਅਗਲੇ ਮਹੀਨੇ ਰਿਲੀਜ਼ ਹੋਣ ਦੇ ਸੰਕੇਤ ਦਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਸਟਾਰ ਗਾਇਕ …