14.4 C
Toronto
Sunday, September 14, 2025
spot_img
Homeਪੰਜਾਬਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ...

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਬਣਾਇਆ ਯੂਥ ਅਕਾਲੀ ਦਲ ਦਾ ਪ੍ਰਧਾਨ

ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ‘ਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਜਿਨ੍ਹਾਂ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਨ੍ਹਾਂ ‘ਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਰੀ ਸਿੰਘ ਜੀਰਾ, ਸ਼ਰਨਜੀਤ ਸਿੰਘ ਢਿੱਲੋਂ, ਗੁਲਜ਼ਾਰ ਸਿੰਘ ਰਾਣੀਕੇ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਅਤੇ ਜਗਮੀਤ ਸਿੰਘ ਬਰਾੜ ਦੇ ਨਾਮ ਸ਼ਾਮਲ ਹਨ। ਇਸ ਦੇ ਨਾਲ ਹਲਕਾ ਫਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ।

RELATED ARTICLES
POPULAR POSTS