ਅਰਵਿੰਦ ਕੇਜਰੀਵਾਲ ਨੇ ਖੁਦ ਨੂੰ ਇਕਾਂਤਵਾਸ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖਾਰ ਤੇ ਗਲ਼ੇ ਦੀ ਖਰਾਬ ਦੇ ਚਲਦਿਆਂ ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ‘ਚ ਕਰੋਨਾ ਦੇ ਲੱਛਣ ਨਜ਼ਰ ਆ ਰਹੇ ਹਨ। ਇਸ ਲਈ ਸਿਹਤ ਮਾਹਿਰ ਤੇ ਡਾਕਟਰਾਂ ਦਾ ਪੈਨਲ ਸਭ ਤਰ੍ਹਾਂ ਦੇ ਭੁਲੇਖੇ ਦੂਰ ਕਰਨ ਲਈ ਉਨ੍ਹਾਂ ਦੇ ਭਲਕੇ ਕਰੋਨਾ ਟੈਸਟ ਹੋਵੇਗਾ। ਸਿਹਤ ਖ਼ਰਾਬ ਹੋਣ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ, ਕੇਜਰੀਵਾਲ ਨੂੰ ਲੰਘੇ ਕੱਲ੍ਹ ਤੋਂ ਹਲਕਾ ਬੁਖ਼ਾਰ ਤੇ ਗਲੇ ‘ਚ ਖ਼ਰਾਸ਼ ਹੈ। ਕਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਰੋਨਾ ਟੈੱਸਟ ਕਰਵਾਇਆ ਜਾਏਗਾ। ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਨੂੰ ਥੋੜ੍ਹਾ ਬਿਮਾਰ ਮਹਿਸੂਸ ਰਹੇ ਸਨ ਜਿਸ ਦੇ ਚਲਦਿਆਂ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ‘ਚ ਰੱਖਣ ਦਾ ਫੈਸਲਾ ਕੀਤਾ ਹੈ।