ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਤੋਂ ਦੇਸ਼ ਭਰ ਵਿਚ ਧਾਰਮਿਕ ਸਥਾਨ ਖੋਲ੍ਹੇ ਜਾਣ ਦੇ ਸਰਕਾਰ ਦੇ ਫ਼ੈਸਲੇ ਦੇ ਚੱਲਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਸੰਗਤਾਂ ਵਿਚ ਕਾਫੀ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਦੋ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕਰੋਨਾ ਵਾਇਰਸ ਦੇ ਚੱਲਦਿਆਂ ਲਾਕਡਾਊਨ ਅਤੇ ਕਰਫ਼ਿਊ ਦੌਰਾਨ ਰਸਤੇ ਬੰਦ ਹੋਣ ਕਾਰਨ ਸੰਗਤਾਂ ਗੁਰੂਘਰ ਨਤਮਸਤਕ ਹੋਣ ਲਈ ਨਹੀਂ ਪਹੁੰਚ ਪਾ ਰਹੀਆਂ ਸਨ ਅਤੇ ਕਈ ਇਤਿਹਾਸਕ ਦਿਹਾੜੇ ਵੀ ਸੰਗਤਾਂ ਨੂੰ ਘਰਾਂ ਵਿਚ ਰਹਿ ਕੇ ਹੀ ਮਨਾਉਣੇ ਪਏ ਸਨ ।ਅੱਜ ਸਵੇਰ ਤੜਕਸਾਰ ਤੋਂ ਹੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣੀਆਂ ਸ਼ੁਰੂ ਹੋ ਗਈਆਂ ਅਤੇ ਉਨ੍ਹਾਂ ਗੁਰੂਘਰ ਮੱਥਾ ਟੇਕਿਆ । ਇਥੇ ਇਹ ਵੀ ਜ਼ਿਕਰਯੋਗ ਹੈ ਅੱਜ ਦੇਸ਼ ਭਰ ਵਿਚ ਧਾਰਮਿਕ ਅਸਥਾਨ, ਹੋਟਲ, ਰੈਸਟੋਰੈਂਟ, ਸ਼ੌਪਿੰਗ ਮਾਲਜ਼ ਆਦਿ ਸਭ ਨੂੰ ਨਵੇਂ ਨਿਯਮਾਂ ਤਹਿਤ ਖੋਲ੍ਹ ਦਿੱਤਾ ਗਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …