ਕਿਹਾ 15 ਦਿਨਾਂ ਦੇ ਅੰਦਰ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਘਰ ਭੇਜਿਆ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪਰਵਾਸੀ ਮਜ਼ਦੂਰਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਅੱਜ ਤੋਂ 15 ਦਿਨਾਂ ਦੇ ਅੰਦਰ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਘਰ ਵਾਪਸ ਭੇਜਿਆ ਜਾਵੇ। ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਕੋਲੋਂ ਹਲਫ਼ਨਾਮਾ ਮੰਗਿਆ ਹੈ। ਅਦਾਲਤ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸੂਬੇ 15 ਦਿਨਾਂ ‘ਚ ਬਾਕੀ ਬਚੇ ਹੋਏ ਕਾਮਿਆਂ ਨੂੰ ਉਨ੍ਹਾਂ ਦੇ ਜੱਦੀ ਪਿੰਡਾਂ ਤੱਕ ਭੇਜਣ। ਸ਼੍ਰਮਿਕ ਟਰੇਨਾਂ ਵੱਧ ਚਲਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਯਾਤਰਾ ਲਈ ਅਪਲਾਈ ਕਰਨ ਦੇ 24 ਘੰਟਿਆਂ ਅੰਦਰ ਹੀ ਟਰੇਨ ਮਿਲ ਜਾਵੇ। ਨਾਲ ਹੀ ਸੁਪਰੀਮ ਕੋਰਟ ਨੇ ਸੂਬਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਸਕੀਮ ਬਣਾਉਣ ਦਾ ਹੁਕਮ ਦਿੱਤਾ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …