ਹੁਣ ਮੱਧ ਪ੍ਰਦੇਸ਼ ਨੇ ਮੱਲਿਆ ਪਹਿਲਾ ਸਥਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਕਾਰਨ ਪੈਦਾ ਹੋਈਆਂ ਮਾੜੀਆਂ ਸਥਿਤੀਆਂ ਦੇ ਬਾਵਜੂਦ ਮੱਧ ਪ੍ਰਦੇਸ਼ ਦੀ ਸਰਕਾਰ ਨੇ ਕਣਕ ਦੀ ਰਿਕਾਰਡ ਖਰੀਦ ਕੀਤੀ ਹੈ। ਮੱਧ ਪ੍ਰਦੇਸ਼ ਨੇ ਸਮਰਥਨ ਮੁੱਲ ‘ਤੇ ਕਣਕ ਦੀ ਖਰੀਦ ਦੇ ਮਾਮਲੇ ‘ਚ ਪੰਜਾਬ ਨੂੰ ਪਿੱਛੇ ਛੱਡ ਦਿੱਤਾ ਹੈ। ਮੱਧ ਪ੍ਰਦੇਸ਼ ਕਣਕ ਖਰੀਦ ਮਾਮਲੇ ‘ਚ ਹੁਣ ਦੇਸ਼ ‘ਚ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ। ਇਹ ਜਾਣਕਾਰੀ ਮੱਧ ਪ੍ਰਦੇਸ਼ ਸਰਕਾਰ ਨੇ ਜਾਰੀ ਕੀਤੀ ਹੈ। ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ ਹੁਣ ਤੱਕ ਸਮਰਥਨ ਮੁੱਲ ‘ਤੇ 1 ਕਰੋੜ 27 ਲੱਖ 67 ਹਜ਼ਾਰ 628 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦਕਿ ਪੰਜਾਬ ਦੂਜੇ ਨੰਬਰ ‘ਤੇ ਹੈ ਜਿੱਥੇ 1 ਕਰੋੜ 27 ਲੱਖ 67 ਹਜ਼ਾਰ 473 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।