11.1 C
Toronto
Thursday, September 24, 2026
spot_img
Homeਪੰਜਾਬਜੇ ਕਾਰਵਾਈ ਨਹੀਂ ਕਰਨੀ ਤਾਂ ਸਿੱਧੂ ਮੂਸੇ ਵਾਲਾ ਨੂੰ ਡੀਜੀਪੀ ਲਾ ਦਿਓ

ਜੇ ਕਾਰਵਾਈ ਨਹੀਂ ਕਰਨੀ ਤਾਂ ਸਿੱਧੂ ਮੂਸੇ ਵਾਲਾ ਨੂੰ ਡੀਜੀਪੀ ਲਾ ਦਿਓ

ਜੇ ਕਾਰਵਾਈ ਨਹੀਂ ਕਰਨੀ ਤਾਂ ਸਿੱਧੂ ਮੂਸੇ ਵਾਲਾ ਨੂੰ ਡੀਜੀਪੀ ਲਾ ਦਿਓਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਮਾਜ ਸੇਵਕਾਂ ਨੇ ਕੀਤੀ ਮੰਗ

ਲੁਧਿਆਣਾ/ਬਿਊਰੋ ਨਿਊਜ਼
ਪੰਜਾਬੀ ਦੇ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨઠਰੋਸ ਪ੍ਰਗਟਾਉਂਦਿਆਂ ਪੰਜਾਬ ਦੇ ਸਮਾਜਿਕ ਕਾਰਕੁੰਨਾਂ ਨੇ ઠਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸਿੱਧੂ ਮੂਸੇਵਾਲਾ ਨੂੰ ਇੰਨਾ ਹੀ ਇੱਜ਼ਤ ਮਾਣ ਦੇਣਾ ਹੈ ਤਾਂ ਉਸ ਨੂੰ ਡੀਜੀਪੀ ਬਣਾ ਕੇ ਪੰਜਾਬ ਪੁਲਿਸ ਦਾ ਮੁਖੀ ਥਾਪ ਦੇਣਾ ਚਾਹੀਦਾ ਹੈ। ਐਡਵੋਕੇਟ ਹਾਕਮ ਸਿੰਘ,ਆਰ.ਟੀ.ਆਈ. ਐਕਟਿਵਿਸਟ ਕੁਲਦੀਪ ਸਿੰਘ ਖਹਿਰਾ,ਪਰਵਿੰਦਰ ਸਿੰਘ ਕਿੱਤਣਾ ઠਅਤੇ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਵੱਲੋਂ ਭੇਜੇ ਗਏ ਪੱਤਰ ਵਿੱਚ ਪੰਜਾਬ ਪੁਲਿਸ ਦੀ ਸਿੱਧੂ ਮੂਸੇਵਾਲਾ ਤੇ ਮਿਹਰਬਾਨੀ ਅਤੇ ਮਿਲੀਭੁਗਤ ਦੀਆਂ ਕਈ ਉਦਾਹਰਣਾਂ ਦਿੱਤੀਆਂ ਗਈਆਂ ਹਨ ।

RELATED ARTICLES
POPULAR POSTS