ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖ਼ਾਲਿਸਤਾਨ ਬਾਰੇ ਦਿੱਤੇ ਬਿਆਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਨੂੰ ਅਕਾਲ ਤਖ਼ਤ ਸਾਹਿਬ ਦੇ ਨਿੱਜੀ ਵਿਚਾਰ ਦੱਸ ਕੇ ਮਾਮਲੇ ਤੋਂ ਪਾਸਾ ਨਹੀਂ ਵੱਟ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ 2007 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਸੱਤਾ ‘ਤੇ ਕਾਬਜ਼ ਸੀ ਤਾਂ ਉਦੋਂ ਦਸ ਸਾਲ ਦੇ ਸਮੇਂ ਦੌਰਾਨ ਅਕਾਲ ਤਖ਼ਤ ਦੇ ਕਿਸੇ ਵੀ ਜਥੇਦਾਰ ਨੇ ਖ਼ਾਲਿਸਤਾਨ ਦੀ ਮੰਗ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਪੰਥ ਖ਼ਤਰੇ ‘ਚ ਨਹੀਂ, ਸਗੋਂ ਅਕਾਲੀ ਦਲ ਖ਼ਤਰੇ ‘ਚ ਹੈ। ਮਾਨ ਨੇ ਕਿਹਾ ਕਿ ਭਾਜਪਾ ਨੂੰ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਅਕਾਲੀ ਦਲ ਨੂੰ ਭਾਈਵਾਲ ਪਾਰਟੀ ਵਜੋਂ ਨਾਲ ਰੱਖਣਗੇ ਜਾਂ ਨਹੀਂ।
Home / ਪੰਜਾਬ / ਭਗਵੰਤ ਮਾਨ ਨੇ ਅਕਾਲੀ ਦਲ ਤੇ ਭਾਜਪਾ ਨੂੰ ਜਥੇਦਾਰ ਦੇ ਖਾਲਿਸਤਾਨ ਸਬੰਧੀ ਬਿਆਨ ‘ਤੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …