Breaking News
Home / ਪੰਜਾਬ / ਕੇਜਰੀਵਾਲ ਨੂੰ ‘ਸਿੰਘ ਸਜਾ’ ਕਸੂਤਾ ਫਸਿਆ ਮੈਗਜ਼ੀਨ

ਕੇਜਰੀਵਾਲ ਨੂੰ ‘ਸਿੰਘ ਸਜਾ’ ਕਸੂਤਾ ਫਸਿਆ ਮੈਗਜ਼ੀਨ

3ਦਿੱਲੀ ‘ਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਰਵਾਈ ਸ਼ਿਕਾਇਤ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼
ਇੰਡੀਆ ਟੂਡੇ ਦੀ ਹਿੰਦੀ ਮੈਗਜ਼ੀਨ ਦਾ ਤਾਜ਼ਾ ਅੰਕ ਵਿਵਾਦਾਂ ਵਿੱਚ ਘਿਰ ਗਿਆ ਹੈ। ਮੈਗਜ਼ੀਨ ਦੇ ਤਾਜ਼ਾ ਅੰਕ ਦੇ ਕਵਰ ਪੇਜ ਉਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਹੰਗ ਦੇ ਬਾਣੇ ਵਿੱਚ ਦਿਖਾਇਆ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਕੁਝ ਸਿੱਖ ਸੰਸਥਾਵਾਂ ਨੇ ਇਤਰਾਜ਼ ਪ੍ਰਗਟਾਇਆ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁਖੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਮੈਗਜ਼ੀਨ ਦੇ ਸੰਪਾਦਕ ਤੇ ਮਾਲਕ ਖ਼ਿਲਾਫ਼ ਦਿੱਲੀ ਦੇ ਪਾਰਲੀਮੈਂਟ ਸਟਰੀਟ ਥਾਣੇ ਵਿੱਚ ਬਕਾਇਦਾ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਅਨੁਸਾਰ ਮੈਗਜ਼ੀਨ ਦੇ ਮੁੱਖ ਪੰਨੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਹੰਗ ਬਾਣੇ ਵਿੱਚ ਦਿਖਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
ਨਵੀਂ ਦਿੱਲੀ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਸਬੰਧੀ ਸਿੱਖ ਆਗੂ ਪੀਰ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੇ ਦਿੱਲੀ ਵਿੱਚ ਜਦੋਂ ਮੈਗਜ਼ੀਨ ਖਰੀਦੀ ਤਾਂ ਇਸ ਦੇ ਕਵਰ ਪੇਜ ਨੂੰ ਦੇਖ ਕੇ ਹੈਰਾਨ ਹੋ ਗਏ। ਪੀਰ ਮੁਹੰਮਦ ਅਨੁਸਾਰ ਮੈਗਜ਼ੀਨ ਦੇ ਮੁੱਖ ਪੰਨੇ ‘ਤੇ ਕੇਜਰੀਵਾਲ ਨੂੰ ਨਿਹੰਗ ਬਾਣੇ ਵਿੱਚ ਦਿਖਾਇਆ ਗਿਆ ਹੈ। ਤਸਵੀਰ ਵਿੱਚ ਉਨ੍ਹਾਂ ਦੇ ਸਿਰ ‘ਤੇ ਦੁਮਾਲਾ ਸਜਾਇਆ ਹੋਇਆ ਹੈ, ਪੀਲੇ ਰੰਗ ਦੇ ਨਿਹੰਗ ਬਾਣੇ ਵਿੱਚ ਉਨ੍ਹਾਂ ਨੇ ਹੱਥ ਵਿੱਚ ਕਿਰਪਾਨ ਫੜੀ ਹੋਈ ਹੈ। ਅਜਿਹਾ ਕਰਕੇ ਮੈਗਜ਼ੀਨ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਯਤਨ ਕੀਤਾ ਗਿਆ ਹੈ।

Check Also

ਪੰਜਾਬ ’ਚ ਸੂਬਾ ਸਰਕਾਰ ਖਿਲਾਫ ਵੱਖ-ਵੱਖ ਥਾਈਂ ਪ੍ਰਦਰਸ਼ਨ

ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ਗਏ ਚੰਡੀਗੜ੍ਹ/ਬਿਊਰੋ ਨਿਊਜ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ …