ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਰੋਨਾ ਵਾਇਰਸ ਦੇ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਬੁਲਾਰੇ ਰਾਘਵ ਚੱਢਾ ਵੱਲੋਂ ਆਪਣੇ ਟਵਿੱਟਰ ਅਕਾਊਂਟ ਰਾਹੀਂ ਸਾਂਝੀ ਕੀਤੀ ਗਈ ਹੈ। ਲੰਘੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਗਲੇ ਵਿੱਚ ਖਰਾਸ਼ ਅਤੇ ਹਲਕਾ ਬੁਖਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਕਰੋਨਾ ਹੋਣ ਦਾ ਸ਼ੱਕ ਪੈਦਾ ਹੋ ਗਿਆ ਸੀ ਅਤੇ ਉਨ੍ਹਾਂ ਨੇ ਖੁਦ ਇਕਾਂਤਵਾਸ ਵਿਚ ਰੱਖ ਲਿਆ ਸੀ। ਲੰਘੇ ਕੱਲ੍ਹ ਮੰਗਲਵਾਰ ਨੂੰ ਉਨ੍ਹਾਂ ਦਾ ਕਰੋਨਾ ਟੈਸਟ ਲਈ ਸੈਂਪਲ ਲਿਆ ਗਿਆ ਜਿਸ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ।
Check Also
ਅਫ਼ਗਾਨਿਸਤਾਨ ’ਚ ਆਇਆ 5.8 ਦੀ ਤੀਬਰਤਾ ਵਾਲਾ ਭੁਚਾਲ
ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵੀ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ …