ਸਿੰਧੀਆ ਦੀ ਮਾਤਾ ਨੂੰ ਵੀ ਹੋਇਆ ਕਰੋਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਗੁਨਾ ਤੋਂ ਸਾਬਕਾ ਸੰਸਦ ਮੈਂਬਰ ਤੇ ਕਾਂਗਰਸ ਨੂੰ ਝਟਕਾ ਦੇ ਕੇ ਭਾਜਪਾ ਵਿੱਚ ਗਏ ਜੋਤੀਰਾਦਿਤਿਆ ਸਿੰਧੀਆ ਅਤੇ ਉਨ੍ਹਾਂ ਦੀ ਮਾਤਾ ਕਰੋਨਾ ਵਾਇਰਸ ਪੀੜਤ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਨੇ ਉਨ੍ਹਾਂ ਦੀ ਰਿਪੋਰਟ ਪਾਜੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਵੇਲੇ ਉਹ ਦਿੱਲੀ ਦੇ ਸਾਕੇਤ ਮੈਕਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਤੁਹਾਨੂੰ ਦੱਸ ਦੇਈਏ ਕਿ ਸਾਕੇਤ ਦਾ ਮੈਕਸ ਹਸਪਤਾਲ ਕਰੋਨਾ ਹਸਪਤਾਲ ਵਿੱਚ ਤਬਦੀਲ ਹੋ ਗਿਆ ਹੈ।
Check Also
ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ
ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ …