18 C
Toronto
Thursday, October 8, 2026
spot_img
Homeਭਾਰਤਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰ ਮੁਕਾਏ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰ ਮੁਕਾਏ4 ਦਿਨਾਂ ਵਿਚ 14 ਅੱਤਵਾਦੀਆਂ ਦੀ ਕੀਤਾ ਖਾਤਮਾ
ਸ੍ਰੀਨਗਰ/ਬਿਊਰੋ ਨਿਊਜ਼
ਇਕ ਪਾਸੇ ਪੂਰੀ ਦੁਨੀਆ ਵਿਚ ਕਰੋਨਾ ਆਪਣਾ ਕਹਿਰ ਮਚਾ ਰਿਹਾ ਹੈ ਅਤੇ ਦੂਜੇ ਪਾਸੇ ਅੱਤਵਾਦੀਆਂ ਨੇ ਵੀ ਆਪਣੀਆਂ ਸਰਗਰਮੀਆਂ ਵਧਾਈਆਂ ਹੋਈਆਂ ਹਨ, ਜਿਸ ਦਾ ਭਾਰਤੀ ਫੌਜ ਮੂੰਹ ਤੋੜਵਾਂ ਜਵਾਬ ਵੀ ਦੇ ਰਹੀ ਹੈ। ਇਸ ਦੇ ਚੱਲਦਿਆਂ ਅੱਜ ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਖਬਰ ਮਿਲਣ ਤੱਕ ਮੁਕਾਬਲਾ ਚੱਲ ਹੀ ਰਿਹਾ ਸੀ। ਜ਼ਿਕਰਯੋਗ ਹੈ ਕਿ ਭਾਰਤੀ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਅਪਰੇਸ਼ਨ ਸ਼ੁਰੂ ਕੀਤਾ ਅਤੇ ਅੱਤਵਾਦੀਆਂ ਨੇ ਘਿਰੇ ਹੋਣ ਦੀ ਸੂਰਤ ਵਿਚ ਫਾਈਰਿੰਗ ਸ਼ੁਰੂ ਕਰ ਦਿੱਤੀ, ਜਿਸ ਦਾ ਭਾਰਤੀ ਸੁਰੱਖਿਆ ਬਲਾਂ ਨੇ ਮੂੰਹ ਤੋੜਵਾਂ ਜਵਾਬ ਦਿੰਦਿਆਂ 5 ਅੱਤਵਾਦੀਆਂ ਨੂੰ ਮਾਰ ਮੁਕਾਇਆ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਲੰਘੇ ਚਾਰ ਦਿਨਾਂ ਵਿਚ ਹੀ 14 ਅੱਤਵਾਦੀਆਂ ਦਾ ਸਫਾਇਆ ਕੀਤਾ ਜਾ ਚੁੱਕਾ ਹੈ।

RELATED ARTICLES

POPULAR POSTS