ਪਰਵਾਸੀ ਮਜ਼ਦੂਰਾਂ ਦੀ ਘਾਟ ਕਰਕੇ ਕਿਸਾਨਾਂ ਦੀ ਪ੍ਰੇਸ਼ਾਨੀ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਰ ਵਿਚ ਅੱਜ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਕੋਵਿਡ-19 ਸੰਕਟ ਕਾਰਨ ਕਿਸਾਨਾਂ ਨੂੰ ਭਾਵੇਂ ਪਰਵਾਸੀ ਮਜ਼ਦੂਰਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬੀ ਮਜ਼ਦੂਰਾਂ ਦੇ ਸਹਾਰੇ ਕਿਸਾਨ ਝੋਨੇ ਦੀ ਲਵਾਈ ਵਿਚ ਜੁਟ ਗਏ ਹਨ। ਆਪਣੇ ਪਿੱਤਰੀ ਸੂਬਿਆਂ ਨੂੰ ਗਏ ਪਰਵਾਸੀ ਮਜ਼ਦੂਰ ਤਾਲਾਬੰਦੀ ਦੇ ਚਲਦੇ ਹੋਏ ਬੇਸਬਰੀ ਨਾਲ ਪੰਜਾਬ ਵਾਪਸੀ ਦੇ ਇੰਤਜ਼ਾਰ ਵਿਚ ਸਨ, ਜਿਨ੍ਹਾਂ ਵਲੋਂ ਹੁਣ ਬੱਸਾਂ ਰਾਹੀਂ ਪੰਜਾਬ ਵਾਪਸੀ ਕੀਤੀ ਜਾ ਰਹੀ ਹੈ। ਇਨ੍ਹਾਂ ਪਰਵਾਸੀ ਮਜ਼ਦੂਰਾਂ ਨੂੰ ਹੁਣ ਮੋਟਰਾਂ ਦੇ ਟਿਕਾਣਿਆਂ ‘ਤੇ ਇਕਾਂਤਵਾਸઠਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਰਵਾਸੀ ਮਜ਼ਦੂਰਾਂ ਦੀ ਪੰਜਾਬ ਵਿਚ ਐਂਟਰੀ ਸੁਖਾਲੀ ਨਹੀਂ ਹੋ ਰਹੀ। ਹਜ਼ਾਰਾਂ ਰੁਪਏ ਕਿਰਾਇਆ ਲੈਣ ਵਾਲੇ ਬੱਸ ਤੇ ਹੋਰ ਸਾਧਨਾਂ ਦੇ ਮਾਲਕਾਂ ਨੂੰ ਪੰਜਾਬ ਵਿਚ ਐਂਟਰੀ ਸਮੇਂ ਪੰਜਾਬ ਪੁਲਿਸ ਨੂੰ ਚੈਕਿੰਗ ਦੌਰਾਨ ਪਰਵਾਸੀ ਮਜ਼ਦੂਰਾਂ ਦੀ ਮੂੰਹ ਦਿਖਾਈ ਦੇਣੀ ਪੈ ਰਹੀ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …