ਭੂ ਮਾਫ਼ੀਆ ਵਿਚ ਸ਼ਾਮਲ ਹਨ ਕਾਂਗੜ ਅਤੇ ਹਰਜੋਤ ਕਮਲ : ਹਰਪਾਲ ਚੀਮਾ
ਸੰਗਰੂਰ/ਬਿਊਰੋ ਨਿਊਜ਼
ਲਾਕ ਡਾਊਨ ਕਾਰਨ ਬਹੁਤੇ ਪੰਜਾਬੀ ਵਿਅਕਤੀ ਵਿਦੇਸ਼ਾਂ ਵਿਚ ਫਸ ਗਏ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਇਕ ਦੂਜੇ ‘ਤੇ ਇਲਜ਼ਾਮ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਗਰੂਰ ਵਿਚ ਕਿਹਾ ਕਿ ਲਾਕਡਾਊਨ ਕਾਰਨ ਵਿਦੇਸ਼ਾਂ ਵਿਚ ਫਸੇ ਵਿਅਕਤੀਆਂ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰਾਲੇ ਤਕ ਪਹੁੰਚ ਕੀਤੀ ਜਾ ਚੁੱਕੀ ਹੈ ਅਤੇ ਵੱਖ-ਵੱਖ ਦੇਸ਼ਾਂ ਵਿਚ ਫਸੇ ਵਿਅਕਤੀਆਂ ਨੂੰ ਜਲਦੀ ਹੀ ਵਾਪਸ ਲਿਆਂਦਾ ਜਾਵੇਗਾ। ਭਗਵੰਤ ਹੋਰਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਕ ਡਾਊਨ ਦੌਰਾਨ ਲੋਕਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ।
ਇਸੇ ਦੌਰਾਨ ਚੰਡੀਗੜ੍ਹ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਭੂ ਮਾਫ਼ੀਆ ਵਿਚ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਮੋਗਾ ਤੋਂ ਵਿਧਾਇਕ ਹਰਜੋਤ ਕਮਲ ਮੁੱਖ ਰੂਪ ਵਿਚ ਸ਼ਾਮਲ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …