Breaking News
Home / ਭਾਰਤ / ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ ਦੇ ਅੰਕੜੇ ਵੱਲ ਲੱਗੀ ਵਧਣ

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3 ਲੱਖ ਦੇ ਅੰਕੜੇ ਵੱਲ ਲੱਗੀ ਵਧਣ

ਲੰਘੇ 24 ਘੰਟਿਆਂ ਵਿਚ 10 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੰਘੇ 24 ਘੰਟਿਆਂ ਵਿਚ ਵੀ 10 ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆਏ ਹਨ ਅਤੇ 280 ਮੌਤਾਂ ਵੀ ਹੋਈਆਂ ਹਨ। ਜ਼ਿਕਰਯੋਗ ਹੈ ਕਿ ਭਾਰਤ ਵਿਚ ਲਗਾਤਾਰ 7ਵੀਂ ਵਾਰ 10 ਹਜ਼ਾਰ ਦੇ ਕਰੀਬ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।
ਸਿਹਤ ਮੰਤਰਾਲੇ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ 2 ਲੱਖ 76 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ ਅਤੇ ਇਹ ਅੰਕੜਾ ਹੁਣ 3 ਲੱਖ ਵੱਲ ਨੂੰ ਵਧਦਾ ਜਾ ਰਿਹਾ ਹੈ। ਇਸ ਵਿੱਚੋਂ ਹੁਣ ਤੱਕ 7745 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇੱਕ ਲੱਖ 33 ਹਜ਼ਾਰ ਵਿਅਕਤੀ ਸਿਹਤਯਾਬ ਵੀ ਹੋਏ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਰੋਨਾ ਤੋਂ ਪ੍ਰਭਾਵਿਤ ਭਾਰਤ ਦੁਨੀਆ ਦਾ ਅਜੇ ਛੇਵੇਂ ਨੰਬਰ ਦਾ ਦੇਸ਼ ਹੈ ਅਤੇ ਜਿਸ ਤੇਜ਼ੀ ਨਾਲ ਮਾਮਲੇ ਵਧ ਰਹੇ ਹਨ, ਉਸ ਤੋਂ ਖਦਸ਼ਾ ਪੈਦਾ ਹੋ ਗਿਆ ਹੈ ਕਿ ਭਲਕੇ ਤੱਕ ਭਾਰਤ ਸਪੇਨ ਅਤੇ ਯੂ ਕੇ ਨੂੰ ਪਛਾੜ ਕੇ ਦੁਨੀਆ ਦਾ ਚੌਥੇ ਨੰਬਰ ਦਾ ਕਰੋਨਾ ਪੀੜਤ ਦੇਸ਼ ਬਣ ਜਾਵੇਗਾ। ਇਸੇ ਦੌਰਾਨ ਤਾਮਿਲਨਾਡੂ ਵਿਚ ਡੀ.ਐਮ.ਕੇ. ਦੇ ਇਕ ਵਿਧਾਇਕ ਦੀ ਵੀ ਕਰੋਨਾ ਕਾਰਨ ਜਾਨ ਚਲੀ ਗਈ ਹੈ।

Check Also

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਬਾਂਦਾ ਦੇ ਮੈਡੀਕਲ ਕਾਲਜ ਵਿਚ ਲਿਆ ਆਖਰੀ ਸਾਹ ਬਾਂਦਾ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ …