4.5 C
Toronto
Sunday, October 18, 2026
spot_img
Homeਦੁਨੀਆਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 75 ਲੱਖ ਨੂੰ ਛੂਹਣ ਲੱਗੀ

ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 75 ਲੱਖ ਨੂੰ ਛੂਹਣ ਲੱਗੀ

ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 75 ਲੱਖ ਨੂੰ ਛੂਹਣ ਲੱਗੀਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼
ਵਾਸ਼ਿੰਗਟਨ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 75 ਲੱਖ ਤੱਕ ਅੱਪੜ ਗਿਆ ਹੈ। ਸੰਸਾਰ ਵਿਚ ਕਰੋਨਾ ਨਾਲ ਹੁਣ ਤੱਕ 4 ਲੱਖ 19 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਹ ਵੀ ਖਬਰ ਹੈ ਕਿ 38 ਲੱਖ ਦੇ ਕਰੀਬ ਕਰੋਨਾ ਮਰੀਜ਼ ਠੀਕ ਵੀ ਹੋਏ ਹਨ। ਪਾਕਿਸਤਾਨ ਵਿਚ ਵੀ 24 ਘੰਟਿਆਂ ਦੌਰਾਨ 5834 ਮਾਮਲੇ ਸਾਹਮਣੇ ਆਏ, ਜੋ ਕਿ ਇਕ ਦਿਨ ਦਾ ਸਭ ਤੋਂ ਵੱਡਾ ਅੰਕੜਾ ਹੈ। ਅਮਰੀਕਾ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਿਖਰ ‘ਤੇ ਹੈ ਅਤੇ ਹੁਣ ਤੱਕ 20 ਲੱਖ 67 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਹੋ ਗਏ ਹਨ ਅਤੇ ਮੌਤਾਂ ਵੀ 1 ਲੱਖ 15 ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀਆਂ ਹਨ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ 7 ਲੱਖ 75 ਹਜ਼ਾਰ ਤੋਂ ਟੱਪ ਚੁੱਕੀ ਹੈ। ਜਦੋਂ ਕਿ ਰੂਸ 5 ਲੱਖ ਤੋਂ ਪਾਰ ਜਾ ਚੁੱਕਾ ਹੈ।

RELATED ARTICLES
POPULAR POSTS