16 C
Toronto
Wednesday, August 26, 2026
spot_img
Homeਪੰਜਾਬਹੇਮਕੁੰਟ ਸਾਹਿਬ ਯਾਤਰਾ ਸ਼ੁਰੂ ਹੋਣ ਦੇ ਆਸਾਰ ਮੱਧਮ

ਹੇਮਕੁੰਟ ਸਾਹਿਬ ਯਾਤਰਾ ਸ਼ੁਰੂ ਹੋਣ ਦੇ ਆਸਾਰ ਮੱਧਮ

ਹੇਮਕੁੰਟ ਸਾਹਿਬ ਯਾਤਰਾ ਸ਼ੁਰੂ ਹੋਣ ਦੇ ਆਸਾਰ ਮੱਧਮਉਤਰਾਖੰਡ ਸਰਕਾਰ ਨੇ ਨਹੀਂ ਲਿਆ ਕੋਈ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਕਰੋਨਾ ਵਾਇਰਸ ਕਾਰਨ ਉਤਰਾਖੰਡ ਸਥਿਤ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਹੋਇਆ। ਮੌਜੂਦਾ ਹਾਲਾਤ ਮੁਤਾਬਕ ਇਹ ਸਾਲਾਨਾ ਯਾਤਰਾ ਇਸ ਵਰ੍ਹੇ ਸ਼ੁਰੂ ਹੋਣ ਦੀ ਸੰਭਾਵਨਾ ਘੱਟ ਹੈ। ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ ‘ਤੇ ਵੱਖ ਵੱਖ ਸੂਬਿਆਂ ਵਿਚ ਧਰਮ ਸਥਾਨ ਸ਼ਰਧਾਲੂਆਂ ਵਾਸਤੇ ਖੋਲ ਦਿੱਤੇ ਗਏ ਹਨ ਪਰ ਉਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਸਰਕਾਰ ਵਲੋਂ ਫਿਲਹਾਲ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ ਹੈ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਹੁਣ ਤਕ ਸੂਬੇ ਦੀ ਸਰਕਾਰ ਵਲੋਂ ਇਸ ਸਾਲਾਨਾ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਕੋਈ ਹੁੰਗਾਰਾ ਨਹੀਂ ਮਿਲਿਆ ਹੈ ਅਤੇ ਨਾ ਹੀ ਕੋਈ ਦਿਸ਼ਾ ਨਿਰਦੇਸ਼ ਦਿਤੇ ਗਏ ਹਨ।

RELATED ARTICLES
POPULAR POSTS