ਕਈ ਕਾਂਗਰਸੀ ਵਿਧਾਇਕ ਵੀ ਪ੍ਰਸ਼ਾਂਤ ਤੋਂ ਔਖੇ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਸ਼ਾਂਤ ਕਿਸ਼ੋਰ, ਜਿਹੜੇ ਕਿ ਚੋਣ ਰਣਨੀਤੀਕਾਰ ਵਜੋਂ ਜਾਣੇ ਜਾਂਦੇ ਹਨ, ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਉਹ ਪੰਜਾਬ ਵਿਚ 2022 ਦੌਰਾਨ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਵਿਚ ਕੰਮ ਨਹੀਂ ਕਰਨਗੇ। ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਨੇ 2017 ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਲਈ ਕੰਮ ਕੀਤਾ ਸੀ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਭਾਜਪਾ ਲਈ ਵੀ ਕੰਮ ਕਰ ਚੁੱਕੇ ਹਨ ਅਤੇ ‘ਆਪ’ ਵਾਲੇ ਵੀ ਇਸ ਕੋਲੋਂ ਮੱਦਦ ਲੈ ਸਕਦੇ ਹਨ।
ਇਸ ਦੇ ਚੱਲਦਿਆਂ ਪ੍ਰਸ਼ਾਂਤ ਨੇ ਸਾਫ ਕਹਿ ਦਿੱਤਾ ਕਿ ਹੁਣ ਉਹ ਕਾਂਗਰਸ ਲਈ ਕੰਮ ਨਹੀਂ ਕਰਨਗੇ। ਚਰਚਾ ਤਾਂ ਇਹ ਵੀ ਹੈ ਕਿ ਸੁਨੀਲ ਜਾਖੜ, ਆਸ਼ਾ ਕੁਮਾਰੀ ਤੋਂ ਇਲਾਵਾ ਕਈ ਸੀਨੀਅਰ ਲੀਡਰ ਨਹੀਂ ਚਾਹੁੰਦੇ ਸਨ ਕਿ ਪ੍ਰਸ਼ਾਂਤ ਕਿਸ਼ੋਰ ਦੀ ਵਾਪਸੀ ਹੋਵੇ।ਇੱਕ ਵਿਧਾਇਕ ਨੇ ਆਪਣਾ ਨਾਂ ਜਨਤਕ ਨਾ ਕਰਨ ਦੀ ਸ਼ਰਤ ਤੇ ਦੱਸਿਆ ਕਿ ਕਰੀਬ ਅੱਧੀ ਦਰਜਨ ਵਿਧਾਇਕ ਮੁੱਖ ਮੰਤਰੀ ਨੂੰ ਮਿਲੇ ਸਨ ਤੇ ਕਿਹਾ ਸੀ ਕਿ ਪ੍ਰਸ਼ਾਂਤ ਕਿਸ਼ੋਰ ਨੂੰ ਲਿਆਉਣਾ ਸਹੀ ਨਹੀਂ। ਇਸ ਤੋਂ ਪਹਿਲਾਂ ਕੈਪਟਨ ਦਾ ਕਹਿਣਾ ਸੀ ਕਿ ਕਿਸ਼ੋਰ ਨੇ ਕਾਂਗਰਸ ਦਾ ਸਾਥ ਦੇਣ ਲਈ ਹਾਂ ਪੱਖੀ ਸੰਕੇਤ ਦਿੱਤੇ ਹਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …