Home / ਪੰਜਾਬ / ਕੈਪਟਨ ਅਮਰਿੰਦਰ ਨੇ ਫਿਰ ਵਿਖਾਇਆ ਸਮਾਰਟਫੋਨ ਦਾ ਸੁਫਨਾ

ਕੈਪਟਨ ਅਮਰਿੰਦਰ ਨੇ ਫਿਰ ਵਿਖਾਇਆ ਸਮਾਰਟਫੋਨ ਦਾ ਸੁਫਨਾ

ਆਨ ਲਾਈਨ ਪੜ੍ਹਾਈ ‘ਚ ਗਰੀਬਾਂ ਦੇ ਬੱਚਿਆਂ ‘ਚ ਪ੍ਰੇਸ਼ਾਨੀ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਉਨ੍ਹਾਂ ਵਿਦਿਆਰਥੀਆਂ ਦਾ ਡਾਟਾ ਇਕੱਤਰ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਕੋਲ ਟੈਲੀਵੀਜ਼ਨ, ਸਮਾਰਟਫੋਨ, ਰੇਡੀਓ, ਲੈਪਟਾਪ ਤੇ ਇੰਟਰਨੈਟ ਨਹੀਂ ਹਨ। ਸਰਕਾਰ ਨੇ ਇਹ ਕਦਮ 11ਵੀਂ ਜਮਾਤ ਦੀ ਮਾਨਸਾ ਇਲਾਕੇ ਦੀ ਇੱਕ ਲੜਕੀ ਵੱਲੋਂ ਸਮਾਰਟਫੋਨ ਤੇ ਇੰਟਰਨੈੱਟ ਨਾ ਹੋਣ ਕਰਕੇ ਪੜ੍ਹਾਈ ਦੇ ਨੁਕਸਾਨ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਮਗਰੋਂ ਚੁੱਕਿਆ ਹੈ। ਲੌਕਡਾਊਨ ਕਰਕੇ ਸੂਬਾ ਸਰਕਾਰ ਨੇ ਆਨਲਾਈਨ ਕਲਾਸਾਂ ਸਬੰਧੀ ਵਿਚਾਰ ਕੀਤਾ ਸੀ, ਪਰ ਵਧੇਰੇ ਅਜਿਹੇ ਗਰੀਬ ਪਰਿਵਾਰਾਂ ਦੇ ਬੱਚੇ ਹਨ, ਜਿਨ੍ਹਾਂ ਕੋਲ ਇਹ ਸਹੂਲਤਾਂ ਨਹੀਂ ਹਨ। ਜਾਣਕਾਰੀ ਮੁਤਾਬਕ ਸਰਕਾਰੀ ਸਕੂਲਾਂ ਦੇ ਸਿਰਫ 50 ਕੁ ਫੀਸਦ ਵਿਦਿਆਰਥੀਆਂ ਕੋਲ ਹੀ ਸਮਾਰਟ ਫੋਨ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਚੀਨ ਵਿੱਚ ਕੋਰੋਨਾ ਵਾਇਰਸ ਫੈਲਣ ਕਾਰਨ ਉਹ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੇ ਆਪਣੇ ਵਾਅਦੇ ਨੂੰ ਪੂਰਾ ਨਹੀਂ ਕਰ ਸਕੇ ਹਨ।

Check Also

ਲਵਪ੍ਰੀਤ ਖੁਦਕੁਸ਼ੀ ਮਾਮਲੇ ’ਚ ਕੈਨੇਡਾ ਰਹਿ ਰਹੀ ਬੇਅੰਤ ਕੌਰ ਖਿਲਾਫ ਮਾਮਲਾ ਦਰਜ

2019 ’ਚ ਹੋਇਆ ਸੀ ਲਵਪ੍ਰੀਤ ਦਾ ਬੇਅੰਤ ਕੌਰ ਨਾਲ ਵਿਆਹ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਜ਼ਿਲ੍ਹੇ ਦੇ …