Breaking News
Home / ਭਾਰਤ / ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

1ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਦਿੱਤਾ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿੱਖਾਂ ਦਾ ਮਜ਼ਾਕ ਬਣਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਨੇ ਵਿਸ਼ੇਸ਼ ਹੁਕਮ ਦਿੱਤੇ ਹਨ। ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਝਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਸਮਾਂ ਦਿੱਤਾ ਹੈ। ਸਿੱਖ ਭਾਈਚਾਰੇ ਦਾ ਮਜ਼ਾਕ ਉਡਾਉਣ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ  ਅਦਾਲਤ ਨੇ ਇਹ ਹੁਕਮ ਜਾਰੀ ਕੀਤੇ ਹਨ।
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਸ ਨੇ ਪੂਰੇ ਮਾਮਲੇ ‘ਤੇ ਸੁਝਾਅ ਦੇਣ ਲਈ 5 ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਵਿੱਚ ਸਾਬਕਾ ਜੱਜ ਵੀ ਸ਼ਾਮਲ ਹਨ। ਇਹ ਕਮੇਟੀ ਸਿੱਖਾਂ ਹੀ ਨਹੀਂ ਸਗੋਂ ਸਾਰੇ ਭਾਈਚਾਰੇ ਦੇ ਲੋਕਾਂ ‘ਤੇ ਬਣੇ ਚੁਟਕਲਿਆਂ ਨੂੰ ਰੋਕਣ ਲਈ ਸੁਝਾਅ ਦੇਵੇਗੀ। ਅਦਾਲਤ ਨੇ ਉਨ੍ਹਾਂ ਨੂੰ ਛੇ ਹਫਤੇ ਦਾ ਸਮਾਂ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸਿੱਖਾਂ ‘ਤੇ ਬਣੇ ਚੁਟਕਲਿਆਂ ਨਾਲ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖਾਂ ਦਾ ਅਕਸ ਵੀ ਪ੍ਰਭਾਵਿਤ ਹੁੰਦਾ ਹੈ। ਪਟੀਸ਼ਨਕਰਤਾ ਨੇ ਦੱਸਿਆ ਕਿ ਲਗਭਗ 5 ਹਜ਼ਾਰ ਵੈਬਸਾਈਟਾਂ ਅਜਿਹੀਆਂ ਹਨ, ਜਿਨ੍ਹਾਂ ‘ਤੇ ਸਿੱਖਾਂ ਨਾਲ ਸਬੰਧਿਤ ਚੁਟਕਲੇ ਹਨ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …