ਅੰਮ੍ਰਿਤਸਰ : ਕਰੋਨਾ ਵਾਇਰਸ ਕਾਰਨ ਉਤਰਾਖੰਡ ਸਥਿਤ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਹੋਇਆ। ਮੌਜੂਦਾ ਹਾਲਾਤ ਮੁਤਾਬਕ ਇਹ ਸਾਲਾਨਾ ਯਾਤਰਾ ਇਸ ਵਰ੍ਹੇ ਸ਼ੁਰੂ ਹੋਣ ਦੀ ਸੰਭਾਵਨਾ ਘੱਟ ਹੈ। ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ ‘ਤੇ ਵੱਖ ਵੱਖ ਸੂਬਿਆਂ ਵਿਚ ਧਰਮ ਸਥਾਨ ਸ਼ਰਧਾਲੂਆਂ ਵਾਸਤੇ ਖੋਲ ਦਿੱਤੇ ਗਏ ਹਨ ਪਰ ਉਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਸਰਕਾਰ ਵਲੋਂ ਫਿਲਹਾਲ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ ਹੈ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਹੁਣ ਤਕ ਸੂਬੇ ਦੀ ਸਰਕਾਰ ਵਲੋਂ ਇਸ ਸਾਲਾਨਾ ਯਾਤਰਾ ਨੂੰ ਸ਼ੁਰੂ ਕਰਨ ਬਾਰੇ ਕੋਈ ਹੁੰਗਾਰਾ ਨਹੀਂ ਮਿਲਿਆ ਹੈ ਅਤੇ ਨਾ ਹੀ ਕੋਈ ਦਿਸ਼ਾ ਨਿਰਦੇਸ਼ ਦਿਤੇ ਗਏ ਹਨ।
Check Also
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ
ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ …