ਅੰਮ੍ਰਿਤਸਰ/ਬਿਊਰੋ ਨਿਊਜ਼
ਲੰਘੇ ਕੱਲ੍ਹ ਬੀਐਸਐਫ ਵੱਲੋਂ ਅਜਨਾਲਾ ਸੈਕਟਰ ਦੇ ਸ਼ਾਹਪੁਰ ਬੀ.ਓ.ਪੀ. ਇਲਾਕੇ ਵਿੱਚੋਂ ਸਰਹੱਦ ਨੇੜਿਓਂ ਸ਼ੱਕੀ ਹਾਲਾਤ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨਾਂ ਨੌਜਵਾਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ਵਿੱਚੋਂ ਇੱਕ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੇ ਦੋ ਨੂੰ ਹੁਸ਼ਿਆਰਪੁਰ ਦੇ ਬਾਲ ਸੁਧਾਰ ਘਰ ਵਿੱਚ ਭੇਜ ਦਿੱਤਾ ਗਿਆ ਹੈ।
ਬੀ.ਐਸ.ਐਫ. ਵੱਲੋਂ ਤਿੰਨ ਪਾਕਿਸਤਾਨੀ ਨੌਜਵਾਨਾਂ ਨੂੰ ਕੱਲ੍ਹ ਕਾਬੂ ਕੀਤਾ ਗਿਆ ਸੀ ਜਿਨ੍ਹਾਂ ਨੇ ਪੁੱਛ-ਗਿੱਛ ਦੌਰਾਨ ਦੱਸਿਆ ਸੀ ਕਿ ਉਹ ਸਰਹੱਦ ਦੇ ਦੂਜੇ ਪਾਸੇ ਕਿਸੇ ਪਿੰਡ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ ਪਰ ਗ਼ਲਤੀ ਨਾਲ ਭਾਰਤੀ ਸਰਹੱਦ ਪਾਰ ਕਰਕੇ ਭਾਰਤ ਦੇ ਇਲਾਕੇ ਵਿੱਚ ਪਹੁੰਚ ਗਏ। ਇਨ੍ਹਾਂ ਵਿਚੋਂ ਮੁਹੰਮਦ ਸ਼ਹਿਜ਼ਾਦ ਨੇ ਦੱਸਿਆ ਕਿ ਉਹ ਪਾਕਿਸਤਾਨ ਦੇ ਪਿੰਡ ਰਈਆ ਖਾਸ ਵਿਖੇ ਆਪਣੇ ਮਾਮੇ ਦੇ ਲੜਕੇ ਦਾ ਵਿਆਹ ਵੇਖਣ ਆਏ ਹੋਏ ਸਨ। ਉਸ ਤੋਂ ਬਾਅਦ ਉਨ੍ਹਾਂ ਰਾਵੀ ਦਰਿਆ ਵੇਖਣ ਦਾ ਮਨ ਬਣਾ ਲਿਆ। ਦਰਿਆ ਵੱਲ ਤੁਰ ਪਏ ਪਰ ਰਸਤੇ ਵਿੱਚ ਮੌਜੂਦ ਪਾਕਿਸਤਾਨੀ ਰੇਂਜਰਾਂ ਨੇ ਉਨ੍ਹਾਂ ਨੂੰ ਜਾਣ-ਬੁਝ ਕੇ ਨਹੀਂ ਰੋਕਿਆ। ਉਹ ਗਲਤੀ ਨਾਲ ਭਾਰਤ ਦੀ ਹੱਦ ਅੰਦਰ ਦਾਖਲ ਹੋ ਗਏ ਜਿਸ ਕਾਰਨ ਬੀ ਐਸ ਐਫ ਨੇ ਉਨ੍ਹਾਂ ਨੂੰ ਫੜ ਲਿਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …