ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਸਰਕਾਰ ਹੁਣ ਅੰਮ੍ਰਿਤਸਰ ਵਿੱਚ ਖਾਲਸਾ ਯੂਨੀਵਰਸਿਟੀ ਬਣਾਉਣ ਦੇ ਮੁੱਦੇ ‘ਤੇ ਘਿਰ ਗਈ ਹੈ। ਪੰਜਾਬ ਕੈਬਨਿਟ ਵੱਲੋਂ ਅੰਮ੍ਰਿਤਸਰ ਵਿੱਚ ਖਾਲਸਾ ਯੂਨੀਵਰਸਿਟੀ ਸਥਾਪਿਤ ਕੀਤੇ ਜਾਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਸ ਫੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਫੈਸਲੇ ਦਾ ਮਕਸਦ ਖਾਲਸਾ ਕਾਲਜ ਵਰਗੀ ਇਤਿਹਾਸਕ ਸੰਸਥਾ ਨੂੰ ਖ਼ਤਮ ਕਰਨਾ ਹੈ।
ਕੈਪਟਨ ਨੇ ਕਿਹਾ ਕਿ ਇਹ ਖਾਲਸਾ ਕਾਲਜ ਇਤਿਹਾਸ ਤੇ ਵਿਰਾਸਤ ਦਾ ਹਿੱਸਾ ਹੈ ਜਿਸ ਦੀ ਹੋਂਦ ਨੂੰ ਉਨ੍ਹਾਂ ਦੀ ਸਰਕਾਰ ਬਣਨ ‘ਤੇ ਮੁੜ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਾਲਚ ਨਾਲ ਭਰਿਆ ਮਜੀਠੀਆ ਪਰਿਵਾਰ ਇਤਿਹਾਸਕ ਸੰਸਥਾ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦਾ ਇਹ ਫੈਸਲਾ ਸਰਕਾਰ ਲਈ ਬਹੁਤ ਹੀ ਘਾਤਕ ਸਿੱਧ ਹੋਵੇਗਾ।
Check Also
ਜਥੇਦਾਰ ਗੜਗੱਜ ਨੇ ਖਾਲਸਾ ਸਾਜਨਾ ਦਿਵਸ ਮੌਕੇ ਦਿੱਤਾ ਸੰਗਤਾਂ ਨੂੰ ਸੰਦੇਸ਼
ਕਿਹਾ : 13 ਅਪ੍ਰੈਲ ਵਾਲੇ ਦਿਨ ਆਪਣੇ ਘਰਾਂ ’ਤੇ ਝੁਲਾਓ ਖਾਲਸਾਈ ਨਿਸ਼ਾਨ ਸਾਹਿਬ ਅੰਮਿ੍ਰਤਸਰ/ਬਿਊਰੋ ਨਿਊਜ਼ …