Breaking News
Home / ਦੁਨੀਆ / ਇੰਗਲੈਂਡ ਦੇ ਸਕੂਲ ਨੇ ਨਸਲੀ ਵਿਤਕਰੇ ਦੇ ਦੋਸ਼ਾਂ ਨੂੰ ਕੀਤਾ ਰੱਦ

ਇੰਗਲੈਂਡ ਦੇ ਸਕੂਲ ਨੇ ਨਸਲੀ ਵਿਤਕਰੇ ਦੇ ਦੋਸ਼ਾਂ ਨੂੰ ਕੀਤਾ ਰੱਦ

ਲੈਸਟਰ : ਇੱਥੋਂ ਦੇ ਇਕ ਸਥਾਨਕ ਸਕੂਲ ਨੇ ਨਸਲੀ ਵਿਤਕਰੇ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਹੈ ਕਿ ਜੇਕਰ ਕਿਤੇ ਅਜਿਹਾ ਹੋਇਆ ਹੋਵੇ ਤਾਂ ਉਹ ਇਸ ਸਬੰਧ ਵਿਚ ਮੁਆਫੀ ਮੰਗਦੇ ਹਨ। ਲਾਫਬਰੋਅ ਗਰਾਮਰ ਸਕੂਲ ਦੇਸ਼ ਦਾ ਸਭ ਤੋਂ ਪੁਰਾਣਾ ਸਕੂਲ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਉਕਤ ਨਿੱਜੀ ਸਕੂਲ ਵਿਚ ਇਕ ਬੱਚੇ ਉੱਪਰ ਨਸਲੀ ਟਿੱਪਣੀ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਸੋਸ਼ਲ ਮੀਡੀਆ ਰਾਹੀਂ ਉਕਤ ਗੱਲ ਸਾਹਮਣੇ ਆਈ। ਪੀੜਤ ਨੇ ਦੋਸ਼ ਲਾਇਆ ਕਿ ਉਸ ‘ਤੇ ਸਕੂਲ ਵਿਚ ਤਰ੍ਹਾਂ-ਤਰ੍ਹਾਂ ਦੀਆਂ ਨਸਲੀ ਟਿੱਪਣੀਆਂ ਕੀਤੀਆਂ ਗਈਆਂ। ਇਹ ਗੱਲ ਸਾਹਮਣੇ ਆਉਣ ‘ਤੇ ਉਕਤ ਸਕੂਲ ਦੇ ਪ੍ਰਬੰਧਕਾਂ ਨੇ ਅਜਿਹਾ ਹੋਣ ‘ਤੇ ਬਿਨਾ ਸ਼ਰਤ ਮੁਆਫੀ ਦੀ ਪੇਸ਼ਕਸ਼ ਕੀਤੀ ਹੈ।

Check Also

ਪਾਕਿਸਤਾਨ ’ਚ ਸਿੰਧ ਦੇ ਗ੍ਰਹਿ ਮੰਤਰੀ ਦਾ ਘਰ ਸਾੜਿਆ

  ਸਿੰਧੂ ਨਦੀ ਦਾ ਪਾਣੀ ਡਾਈਵਰਟ ਕਰਨ ਦੀ ਸਕੀਮ ਦੇ ਖਿਲਾਫ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ …