‘ਠੁੱਲ੍ਹਾ’ ਦਾ ਮਤਲਬ ਸਮਝਾਓ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਦਿੱਲੀ ਹਾਈਕੋਰਟ ਨੇ ਪੁੱਛਿਆ ਹੈ ਕਿ ਉਹ ‘ਠੁੱਲ੍ਹਾ’ ਦਾ ਮਤਲਬ ਦੱਸਣ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੇਜਰੀਵਾਲ ਨੇ ਇਕ ਟੀ.ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਪੁਲਿਸ ਦੇ ਜਵਾਨਾਂ ਨੂੰ ‘ਠੁੱਲ੍ਹਾ’ ਦੱਸਿਆ ਸੀ। ਬਾਅਦ ਵਿਚ ਕੇਜਰੀਵਾਲ ਨੇ ਇਸ ਲਈ ਮੁਆਫੀ ਵੀ ਮੰਗੀ ਸੀ ਪਰ ਦਿੱਲੀ ਪੁਲਿਸ ਦੇ ਇਕ ਕਾਂਸਟੇਬਲ ਨੇ ਇਸ ‘ਤੇ ਇਹ ਕਹਿੰਦੇ ਹੋਏ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਾਈ ਸੀ ਕਿ ਇਸ ਸ਼ਬਦ ਨਾਲ ਉਸ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਰਿਪੋਰਟਾਂ ਮੁਤਾਬਕ ਇਸ ਲਈ ਅਦਾਲਤ ਨੇ ਉਨ੍ਹਾਂ ਨੂੰ 21 ਅਗਸਤ ਦੀ ਤਰੀਕ ਦਿੱਤੀ ਹੈ, ਜਦੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …