ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ, ਨੈਤਿਕ ਵੋਟਿੰਗ ਆਦਿ ਬਾਰੇ ਜਾਗਰੂਕ ਕਰਨ ਲਈ ‘ਸਟੇਟ ਆਈਕਨ’ ਬਣਾਇਆ ਗਿਆ ਹੈ। ਗੁਰਦਾਸ ਮਾਨ ਜਿੱਥੇ ઠਲੋਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨਗੇ, ਉੱਥੇ ਹੀ ਨੌਜਵਾਨਾਂ ਨੂੰ ਵੋਟਾਂ ਬਣਵਾਉਣ, ਵੋਟ ਦਾ ਬਿਨਾ ਕਿਸੇ ਲਾਲਚ, ਡਰ ਦੇ ਇਸਤੇਮਾਲ ਕਰਨ ਲਈઠ ਵੀ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਹਾਨ ਅਦਾਕਾਰ ਵਲੋਂ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਵਿਚ ਪੜ੍ਹ ਰਹੇ ਨੌਜਵਾਨਾਂ ਨੂੰ ਵੋਟ ਬਣਾਉਣ ਤੇ ਉਸਦੀ ਯੋਗ ਵਰਤੋਂ ਲਈ ਵੱਖ-ਵੱਖ ਸੰਚਾਰ ਮਾਧਿਅਮਾਂ ਰਾਹੀਂ ਪ੍ਰੇਰਿਤ ਕੀਤਾ ਜਾਵੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …