ਆਪਣੀ ਨੇਕ ਕਮਾਈ ‘ਚੋਂ ਓਬਰਾਏ ਨੇ ਖਰਚੇ ਲੱਖਾਂ ਰੁਪਏ
ਪਟਿਆਲਾ/ਬਿਊਰੋ ਨਿਊਜ਼
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਵਲੋਂ ਆਪਣੀ ਨੇਕ ਕਮਾਈ ਵਿਚੋਂ ਲੱਖਾਂ ਰੁਪਏ ਬਲੱਡ ਮਨੀ ਦੇ ਰੂਪ ਵਿਚ ਖ਼ਰਚ ਕਰਕੇ ਦੁਬਈ ਅੰਦਰ ਮੌਤ ਦੇ ਮੂੰਹੋਂ ਬਚਾਏ ਗਏ 14 ਨੌਜਵਾਨਾਂ ਵਿਚੋਂ 9 ਜਣੇ ਆਪਣੇ ਘਰਾਂ ਵਿਚ ਪਹੁੰਚ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਜੇਲ੍ਹ ਵਿਚੋਂ ਰਿਹਾਅ ਹੋਏ 9 ਭਾਰਤੀ ਤੇ 2 ਪਾਕਿਸਤਾਨੀ ਨੌਜਵਾਨ ਕੁਝ ਸਮਾਂ ਪਹਿਲਾਂ ਵਿਸ਼ੇਸ਼ ਜਹਾਜ਼ਾਂ ਰਾਹੀਂ ਆਪਣੇ ਵਤਨ ਪੁੱਜ ਗਏ ਸਨ ਜਦਕਿ 3 ਭਾਰਤੀ ਨੌਜਵਾਨ ਜਹਾਜ਼ ਵਿਚ ਸੀਟ ਨਾ ਮਿਲਣ ਕਾਰਨ ਅਜੇ ਦੁਬਈ ਅੰਦਰ ਹਨ, ਜੋ ਜਲਦੀ ਹੀ ਵਾਪਸ ਆ ਜਾਣਗੇ। ਉਨ੍ਹਾਂ ਦੱਸਿਆ ਕਿ ਭਾਰਤ ਪਹੁੰਚੇ 9 ਨੌਜਵਾਨਾਂ ਨੂੰ ਕੋਰੋਨਾ ਵਾਇਰਸ ਕਾਰਨ ਫੌਜੀ ਹਸਪਤਾਲ ਚੇਨਈ ਅੰਦਰ ਤਿੰਨ ਹਫ਼ਤੇ ਲਈ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਟਰੱਸਟ ਨੇ ਆਪਣੇ ਖ਼ਰਚ ਤੇ ਜਹਾਜ਼ ਰਾਹੀਂ ਚੇਨਈ ਤੋਂ ਦਿੱਲੀ ਲਿਆਂਦਾ ਤੇ ਫਿਰ ਟੈਕਸੀਆਂ ਰਾਹੀਂ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਕੋਲ ਘਰਾਂ ਵਿਚ ਪਹੁੰਚਾ ਦਿੱਤਾ ਹੈ। ਇਸ ਸਬੰਧੀ ਮਾਪਿਆਂ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ ਹੈ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …