22.6 C
Toronto
Saturday, September 12, 2026
spot_img
Homeਭਾਰਤਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਪਹੁੰਚੀ 76 ਲੱਖ ਤੋਂ ਪਾਰ

ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਪਹੁੰਚੀ 76 ਲੱਖ ਤੋਂ ਪਾਰ

ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਪਹੁੰਚੀ 76 ਲੱਖ ਤੋਂ ਪਾਰ50 ਫੀਸਦੀ ਦੇ ਕਰੀਬ ਮਰੀਜ਼ ਠੀਕ ਵੀ ਹੋਏ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੀ ਬਿਮਾਰੀ ਲਗਾਤਾਰ ਵਧਦੀ ਹੀ ਜਾ ਰਹੀ ਹੈ ਅਤੇ ਹੁਣ ਤੱਕ ਦੁਨੀਆ ਭਰ ਵਿਚ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 76 ਲੱਖ 34 ਹਜ਼ਾਰ ਤੋਂ ਪਾਰ ਹੋ ਗਈ। ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ 4 ਲੱਖ 24 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਇਸੇ ਦੌਰਾਨ 38 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਅਮਰੀਕਾ ਦੇ ਨਿਊਯਾਰਕ ਵਿਚ ਸਵਿੰਮਿੰਗ ਪੂਲ ਅਤੇ ਖੇਡ ਮੈਦਾਨ ਫਿਰ ਤੋਂ ਖੋਲ੍ਹਣ ਨੂੰ ਮਨਜੂਰੀ ਦੇ ਦਿੱਤੀ ਗਈ ਹੈ, ਜਦਕਿ ਅਮਰੀਕਾ ਵਿਚ ਕਰੋਨਾ ਪੀੜਤਾਂ ਦੀ ਗਿਣਤੀ 21 ਲੱਖ ਦੇ ਨੇੜੇ ਅੱਪੜ ਗਈ ਹੈ ਅਤੇ 1 ਲੱਖ 16 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਅਮਰੀਕਾ ਤੋਂ ਬਾਅਦ ਦੂਜੇ ਨੰਬਰ ‘ਤੇ ਬ੍ਰਾਜ਼ੀਲ ਅਤੇ ਤੀਜੇ ਨੰਬਰ ‘ਤੇ ਰੂਸ ਹੈ, ਜਿੱਥੇ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।

RELATED ARTICLES
POPULAR POSTS