ਕਈ ਕੰਪਨੀਆਂ ਨੇ ਖੜਕਾਇਆ ਸੀ ਅਦਾਲਤ ਦਾ ਦਰਵਾਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਲੌਕਡਾਊਨ ਦੌਰਾਨ ਮਜ਼ਦੂਰਾਂ ਨੂੰ ਪੂਰੀ ਤਨਖ਼ਾਹ ਦਿੱਤੀ ਜਾਵੇ ਜਾਂ ਨਹੀਂ, ਇਸ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਕੋਲੋਂ 4 ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਜੁਲਾਈ ਦੇ ਆਖ਼ਰੀ ਹਫ਼ਤੇ ਫਿਰ ਹੋਵੇਗੀ । ਅਦਾਲਤ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਉਦਯੋਗ ਤੇ ਮਜ਼ਦੂਰ ਇਕ ਦੂਜੇ ਨਾਲ ਜੁੜੇ ਹੋਏ ਹਨ ਅਤੇ ਇਸ ਦੌਰਾਨ ਕੰਪਨੀਆਂ ‘ਤੇ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਜਾਵੇਗੀ। ਕੰਪਨੀਆਂ ਤੇ ਮੁਲਾਜ਼ਮ ਆਪਸ ਵਿਚ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ। ਜੇਕਰ ਅਜਿਹਾ ਨਹੀਂ ਹੋ ਰਿਹਾ ਹੈ ਤਾਂ ਕਿਰਤ ਮੰਤਰਾਲੇ ਦੀ ਮਦਦ ਲਈ ਜਾਵੇ। ਜ਼ਿਕਰਯੋਗ ਹੈ ਕਿ ਲਾਕਡਾਊਨ ਲੱਗਣ ਤੋਂ ਬਾਅਦ ਕੇਂਦਰ ਸਰਕਾਰ ਨੇ ਕੰਪਨੀਆਂ ਨੂੰ ਕਿਹਾ ਸੀ ਕਿ ਮੁਲਾਜ਼ਮਾਂ ਦੀ ਤਨਖ਼ਾਹ ਨਾ ਕੱਟੀ ਜਾਵੇ। ਇਸ ਖ਼ਿਲਾਫ਼ ਕੁਝ ਕੰਪਨੀਆਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …