ਅੰਮ੍ਰਿਤਸਰ ‘ਚ ਇੱਕੋ ਦਿਨ 36 ਮਾਮਲੇ ਆਏ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 3 ਹਜ਼ਾਰ ਵੱਲ ਵਧ ਗਿਆ ਹੈ। ਹੁਣ ਤੱਕ ਇਹ ਗਿਣਤੀ 2889 ਤੱਕ ਪਹੁੰਚ ਗਈ ਹੈ, ਪਰ ਇਨ੍ਹਾਂ ਵਿਚੋਂ ਐਕਟਿਵ ਕੇਸ ਸਿਰਫ 567 ਹੀ ਹਨ ਅਤੇ 2259 ਕਰੋਨਾ ਮਰੀਜ਼ ਠੀਕ ਹੋ ਕੇ ਘਰੀਂ ਪਹੁੰਚ ਗਏ ਹਨ। ਪੰਜਾਬ ਵਿਚ ਕਰੋਨਾ ਨਾਲ ਹੁਣ ਤੱਕ 63 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸੇ ਦੌਰਾਨ ਅੱਜ ਜਲੰਧਰ ਅਤੇ ਸੰਗਰੂਰ ਵਿਚ ਇਕ-ਇਕ ਕਰੋਨਾ ਮਰੀਜ਼ ਦੀ ਮੌਤ ਹੋ ਗਈ ਹੈ।
ਅੰਮ੍ਰਿਤਸਰ ਵਿਚ ਲਗਾਤਾਰ ਵੱਧ ਰਹੇ ਕਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਅਤੇ ਅੱਜ ਇਕੋ ਦਿਨ ‘ਚ 36 ਹੋਰ ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਬਿਆਸ ਖੇਤਰ ਵਿਚ 4, ਜਲੰਧਰ ਵਿਚ 2 ਅਤੇ ਹੁਸ਼ਿਆਰਪੁਰ ਵਿਚ ਵੀ ਦੋ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਉਧਰ ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਕਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਬੱਸਾਂ ‘ਤੇ ਭਲਕੇ 13 ਜੂਨ ਤੋਂ ਰੋਕ ਲਗਾ ਦਿੱਤੀ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …