ਸ਼ਿਕਾਇਤਕਰਤਾ ਰਣਜੀਤ ਸਿੰਘ ਬੁਰਜ ਸਿੰਘ ਵਾਲਾ ਤੇ ਗ੍ਰੰਥੀ ਗੋਰਾ ਸਿੰਘ ਤੋਂ ਸੁਰੱਖਿਆ ਵਾਪਸ ਲਈ
ਮੁਹਾਲੀ/ਬਿਊਰੋ ਨਿਊਜ਼
ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ 10 ਜੁਲਾਈ ਤੱਕ ਟਾਲ ਦਿੱਤੀ ਗਈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀ.ਐੱਸ. ਸੇਖੋਂ ਦੀ ਅਦਾਲਤ ਵਿੱਚ ਚੱਲ ਰਹੀ ਹੈ, ਪਰ ਕਰੋਨਾ ਵਾਇਰਸ ਕਾਰਨ ਅਦਾਲਤਾਂ ਵਿੱਚ ਛੁੱਟੀਆਂ ਹੋਣ ਕਰਕੇ ਅੱਜ ਇਸ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ 10 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਕਰੋਨਾ ਦੇ ਮੱਦੇਨਜ਼ਰ ਮੁਹਾਲੀ ਦੀਆਂ ਸਾਰੀਆਂ ਅਦਾਲਤਾਂ ਵਿੱਚ ਛੁੱਟੀਆਂ ਹਨ ਅਤੇ ਮਾਨਯੋਗ ਜੱਜ ਘਰੋਂ ਅਦਾਲਤਾਂ ਚਲਾ ਰਹੇ ਹਨ। ਉਧਰ ਪੰਜਾਬ ਸਰਕਾਰ ਨੇ ਸ਼ਿਕਾਇਤ ਕਰਤਾ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਸਿੰਘ ਵਾਲਾ ਅਤੇ ਗੁਰਦੁਆਰੇ ਦੇ ਗ੍ਰੰਥੀ ਗੋਰਾ ਸਿੰਘ ਤੋਂ ਪੁਲਿਸ ਸੁਰੱਖਿਆ ਵਾਪਸ ਲੈ ਗਈ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …